ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ ਅਰੋੜਾ)— ਖਾਲਸੇ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਮਨਾਏ ਗਏ ਤਿੰਨ ਰੋਜ਼ਾ ਖਾਲਸਾਈ ਜਾਹੋ-ਜਹਾਲ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢੇ ਗਏ ਨਗਰ ਕੀਰਤਨ ਉਪਰੰਤ ਸੰਪੂਰਨਤਾ ਹੋ ਗਈ।
ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਮੇਲੇ ਦੇ ਅੰਤਿਮ ਦਿਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ ਸਭ ਤੋਂ ਪਹਿਲਾਂ ਬੀਤੇ ਦਿਨਾਂ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਧਾਰਮਕ ਦੀਵਾਨ ਸਜਾਏ ਗਏ। ਦੀਵਾਨ ਨੂੰ ਸੰਬੋਧਨ ਕਰਦੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਤੇ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਸਮੂਹ ਸੰਗਤਾਂ ਨੂੰ ਹੋਲੇ ਮਹੱਲੇ ਦੀ ਵਧਾਈ ਦਿੱਤੀ। ਇਸ ਜੋੜ ਮੇਲੇ ਦੇ ਇਤਿਹਾਸ ਤੋਂ ਵਿਸਥਾਰਪੂਰਵਕ ਜਾਣੂ ਕਰਵਾਇਆ।
ਦੀਵਾਨ ਉਪਰੰਤ ਅਰਦਾਸ ਤੋਂ ਬਾਅਦ ਦੁਪਹਿਰ 12.30 ਵਜੇ ਤਖਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਹ ਨਗਰ ਕੀਰਤਨ ਤਖਤ ਸਾਹਿਬ ਤੋਂ ਚੱਲ ਕੇ ਗੁ. ਕਿਲਾ ਅਨੰਦਗੜ੍ਹ ਸਾਹਿਬ, ਨਵੀਂ ਆਬਾਦੀ, ਵੇਰਕਾ ਚੌਕ, ਮੇਨ ਸੜਕ, ਅਗੰਮਪੁਰ ਚੌਕ, ਗੁ. ਕਿਲਾ ਲੋਹਗੜ੍ਹ ਸਾਹਿਬ, ਗੁ. ਮਾਤਾ ਜੀਤ ਕੌਰ (ਜੀਤੋ ਜੀ) ਵਿਖੇ ਹੁੰਦਾ ਹੋਇਆ ਵਾਪਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਇਸ ਮੌਕੇ ਬਾਬਾ ਗੁਰਦੇਵ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ. ਸੁਰਿੰਦਰ ਸਿੰਘ ਅਤੇ ਅਮਰਜੀਤ ਸਿੰਘ, ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਤਖਤ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ, ਐਡੀਸ਼ਨਲ ਮੈਨੇਜਰ ਲਖਵਿੰਦਰ ਸਿੰਘ ਅਤੇ ਮਲਕੀਤ ਸਿੰਘ, ਸੂਚਨਾ ਅਫਸਰ ਐਡਵੋਕੇਟ ਹਰਦੇਵ ਸਿੰਘ, ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਸੰਦੀਪ ਸਿੰਘ ਕਲੋਤਾਂ, ਠੇਕੇਦਾਰ ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: ਡੇਰੇ 'ਤੇ ਛਾਪਾ ਮਾਰਨ ਗਈ ਪੁਲਸ ਤੇ ਨਿਹੰਗ ਸਿੰਘਾਂ ਵਿਚਕਾਰ ਹੋਈ ਖੂਨੀ ਝੜਪ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਿੱਤਾ ਕੌਮ ਦੇ ਨਾਮ ਸੰਦੇਸ਼
ਹੋਲੇ-ਮਹੱਲੇ ਦੇ ਅੰਤਿਮ ਦਿਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ। ਸੰਦੇਸ਼ ਜਾਰੀ ਕਰਦੇ ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਅੰਦਰ ਘਰ ਕਰ ਚੁੱਕੇ ਡਰ, ਖੌਫ, ਵਹਿਮਾਂ-ਭਰਮਾਂ, ਊਚ-ਨੀਚ ਅਤੇ ਜਾਤ-ਪਾਤ ਵਰਗੇ ਕੋਹੜ ਅਤੇ ਗੁਲਾਮੀ ਦੇ ਜਾਲ ਨੂੰ ਗਲੇ ਤੋਂ ਉਤਾਰਨ ਲਈ ਇਕ ਅਹਿਮ ਫੈਸਲਾ ਲਿਆ ਅਤੇ ਇਸ ਇਤਿਹਾਸਿਕ ਤਿਉਹਾਰ ਦੀ ਆਰੰਭਤਾ ਕੀਤੀ।
ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਓ ਇਸ ਪਾਵਨ ਦਿਹਾੜੇ ਮੌਕੇ ਨਸ਼ਿਆਂ ਅਤੇ ਪਤਿਤਪੁਣੇ ਨੂੰ ਤਿਆਗ ਕੇ ਕੌਮੀ ਸੇਵਾ ਦੇ ਰਾਹ ਤੁਰੀਏ ਅਤੇ ਵਾਤਾਵਰਣ ਦੀ ਸੰਭਾਲ, ਭਰੁਣ ਹੱਤਿਆ ਅਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਨਿਜਾਤ ਦਿਵਾਉਣ ਲਈ ਉਪਰਾਲੇ ਕਰੀਏ।
ਨਿਹੰਗ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ 'ਚ ਸਜਾਇਆ ਮਹੱਲਾ
ਖਾਲਸਾ ਪੰਥ ਦੇ ਜਾਹੋ-ਜਲਾਲ ਅਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਕੀਆਂ ਲਾਡਲੀਆਂ ਫੌਜਾਂ ਵੱਲੋਂ ਪੁਰਾਤਨ ਖਾਲਸਾਈ ਰਵਾਇਤ ਅਨੁਸਾਰ ਸਜਾਏ ਮਹੱਲੇ ਨਾਲ ਅਮਨ-ਸ਼ਾਂਤੀ ਪੂਰਵਕ ਸਮਾਪਤ ਹੋ ਗਿਆ।
ਹੋਲੇ-ਮਹੱਲੇ ਦੀ ਸੰਪੂਰਨਤਾ ਮੌਕੇ ਗੁਰੂ ਕੀਆਂ ਲਾਡਲੀਆਂ ਖਾਲਸਾਈ ਫੌਜਾਂ ਨਿਹੰਗ ਸਿੰਘ ਦਲ ਪੰਥਾਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ 'ਚ ਇਤਿਹਾਸਕ ਅਸਥਾਨ ਗੁ. ਸ਼ਹੀਦੀ ਬਾਗ ਤੋਂ ਪੁਰਾਤਨ ਰਵਾਇਤਾਂ ਨਾਲ ਮਹੱਲਾ ਸਜਾਇਆ ਗਿਆ, ਜਿਸ 'ਚ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਗੁਰਦੇਵ ਸਿੰਘ ਤਰਨਾ ਦਲ ਸ਼ਹੀਦੀ ਬਾਗ, ਬਾਬਾ ਮਾਨ ਸਿੰਘ ਮੜ੍ਹੀਆਂ ਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਮਾਲਵਾ ਤਰਨਾ ਦਲ ਦੇ ਜਥੇ ਬਾਬਾ ਨਾਹਰ ਸਿੰਘ, ਜਥੇ ਬਾਬਾ ਬਲਦੇਵ ਸਿੰਘ ਵੱਲਾ, ਜਥੇ. ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਜਥੇ. ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਜਥੇ. ਬਾਬਾ ਲਾਲ ਸਿੰਘ, ਜਥੇ. ਬਾਬਾ ਛਿੰਦਾ ਸਿੰਘ ਭਿੱਖੀਵਿਡ, ਜਥੇ. ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਜਥੇ. ਤਰਸੇਮ ਸਿੰਘ ਮੋਰਾਂਵਾਲੀ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਲ ਹੋਏ।
ਇਹ ਵੀ ਪੜ੍ਹੋ: ਸੁਣੋ ਕਿਉਂ ਤਖਤਾਂ ਦੇ ਜਥੇਦਾਰਾਂ ਨੇ ਹੋਲੇ-ਮਹੱਲੇ 'ਤੇ ਕੌਮ ਦੇ ਨਾਂ ਦਿੱਤਾ ਇਹ ਸੰਦੇਸ਼ (ਵੀਡੀਓ)
ਨਿਹੰਗ ਸਿੰਘਾਂ ਨੇ ਚਰਨ ਗੰਗਾ ਸਟੇਡੀਅਮ ਵਿਖੇ ਦਿਖਾਏ ਕਰਤੱਬ
ਵੱਖ-ਵੱਖ ਨਿਹੰਗ ਸੰਪ੍ਰਦਾਵਾਂ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, 'ਤੇ ਸਵਾਰ ਹੋ ਕੇ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸੰਗਤਾਂ ਦੇ ਲਾਮਿਸਾਲ ਇਕੱਠ ਨੂੰ ਘੋੜਸਵਾਰੀ, ਨੇਜ਼ੇਬਾਜ਼ੀ, ਗੱਤਕੇਬਾਜ਼ੀ ਆਦਿ ਦੇ ਜੰਗਜੂ ਜੌਹਰ ਦਿਖਾਏ। ਅਨੰਦਪੁਰ ਸਾਹਿਬ ਦੀ ਸਮੁੱਚੀ ਧਰਤੀ ਖਾਲਸਾਈ ਰੰਗ 'ਚ ਰੰਗੀ ਗਈ।
ਇਸ ਮੌਕੇ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ, ਬਾਬਾ ਰਘੁਬੀਰ ਸਿੰਘ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਜੋਗਾ ਸਿੰਘ, ਬਾਬਾ ਅਰਜਨ ਸਿੰਘ, ਬਾਬਾ ਮਾਨ ਸਿੰਘ, ਬਾਬਾ ਵੱਸਣ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਤਾਰਾ ਸਿੰਘ, ਬਾਬਾ ਤਰਲੋਕ ਸਿੰਘ, ਬਾਬਾ ਤਰਸੇਮ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਜਗਤਾਰ ਸਿੰਘ, ਬਾਬਾ ਢੂੰਡਾ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਛਿੰਦਾ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਸੁਖਜੀਤ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਖੜਕ ਸਿੰਘ ਆਦਿ ਹਾਜ਼ਰ ਸਨ।
ਬੇਰੋਜ਼ਗਾਰੀ ਤੋਂ ਤੰਗ ਆ ਕੇ ਨੌਜਵਾਨ ਨੇ ਖੁਦ ਨੂੰ ਕੀਤਾ ਖਤਮ
NEXT STORY