ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ, ਰਾਜ ਕੁਮਾਰ)- ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਹੋਲੇ-ਮਹੱਲੇ ਦਾ ਪਹਿਲਾ ਪੜਾਅ ਬੀਤੇ ਦਿਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਮਾਪਤ ਹੋਇਆ ਅਤੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੂਜੇ ਪੜਾਅ ਦੀ ਅਰੰਭਤਾ ਹੋਈ। ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭਤਾ ਦੀ ਅਰਦਾਸ ਕੀਤੀ ਗਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਸ਼ੁਰੂ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 15 ਮਾਰਚ ਨੂੰ ਸਵੇਰੇ 9 ਵਜੇ ਪਾਏ ਜਾਣਗੇ, ਜਿਸ ਤੋਂ ਬਾਅਦ ਧਾਰਮਿਕ ਦੀਵਾਨ ਅਤੇ ਪੰਥ ਦੀਆਂ ਸਿਰਮੌਰ ਜਥੇਬੰਦੀ ਦੇ ਆਗੂ ਸਾਹਿਬਾਨ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ ਅਤੇ ਮਹੱਲੇ ਮਨਾਉਣ ਲਈ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ, ਜੋਕਿ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚੇਗਾ।

ਦੂਜੇ ਪੜਾਅ ਦੀ ਆਰੰਭਤਾ ਮੌਕੇ ਵੀ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਪੰਜ ਪਿਆਰੇ ਪੰਜ ਨਿਸ਼ਾਨਚੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ 'ਚ ਇਹ ਵਿਸ਼ਾਲ ਨਗਰ ਕੀਰਤਨ ਗੁਰ ਦੀ ਬਾਣੀ ਦਾ ਜਸ ਗਾਂਦਾ ਹੋਇਆ, ਬਾਬਾ ਦਲੀਪ ਸਿੰਘ ਡਮੇਲੀ ਵਾਲੇ ਡੇਰਾ ਅਗਮਪੁਰ ਚੌਂਕ ਤੋਂ ਸ਼ੁਰੂ ਹੋ ਕੇ ਸ਼੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰਾਂ ਚੌਂਕਾਂ ਚੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਾ ਕੇ ਨਤਮਸਤਕ ਹੋਇਆ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅੰਤਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਮੈਨੇਜਰ ਮਲਕੀਤ ਸਿੰਘ ਅਡੀਸ਼ਨਲ ਮੈਨੇਜਰ ਹਰਦੇਵ ਸਿੰਘ ਹੈਪੀ ਹਾਜ਼ਰ ਸਨ। ਇਸ ਮੌਕੇ ਤੱਕ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਜਿੱਥੇ ਇਕ ਪਾਸੇ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ, ਉਥੇ ਹੀ ਦੂਜੇ ਪਾਸੇ ਧਾਰਮਿਕ ਦੀਵਾਨ ਵੀ ਸਜਾਏ ਗਏ। ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਅਤੇ ਕਥਾਵਾਚਕ ਆਪਣੀਆਂ ਹਾਜ਼ਰੀਆਂ ਭਰਕੇ ਸੰਗਤ ਨੂੰ ਇਤਿਹਾਸ ਨਾਲ ਜੋੜ ਰਹੀਆਂ ਹਨ।




ਇਹ ਵੀ ਪੜ੍ਹੋ : ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ! ਪੰਜਾਬ 'ਚ 14 ਮਾਰਚ ਨੂੰ ਲੈ ਕੇ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧੌਣ 'ਤੇ ਤਲਵਾਰ ਰੱਖ ਕੇ ਨੌਜਵਾਨ ਤੋਂ ਕੀਤੀ ਲੁੱਟ, ਫਿਰ ਫੋਨ ਕਰਕੇ ਕਿਹਾ...
NEXT STORY