ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ 21 ਨਵੰਬਰ ਨੂੰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਅਤੇ ਸਕੂਲ-ਕਾਲਜਾਂ ਦੇ ਸਟਾਫ਼ ਲਈ ਅਹਿਮ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ 'ਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। ਇਸ ਧਾਰਮਿਕ ਸਮਾਗਮ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ 'ਚ ਨੌਜਵਾਨ ਦੀ ਮੌਤ! ਪਰਿਵਾਰ ਨੇ ਪੁਲਸ 'ਤੇ ਲਾਏ ਗੰਭੀਰ ਦੋਸ਼

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਜਲੰਧਰ ਜ਼ਿਲ੍ਹੇ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ 'ਚ ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ਼ ਨੂੰ ਵੀ ਅੱਧੇ ਦਿਨ ਦੀ ਛੁੱਟੀ ਰਹੇਗੀ। ਨਗਰ ਕੀਰਤਨ ਦੌਰਾਨ ਸ਼ਹਿਰ 'ਚ ਵੱਡੀ ਗਿਣਤੀ 'ਚ ਸੰਗਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਆਵਾਜਾਈ ਅਤੇ ਪ੍ਰਬੰਧਾਂ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਠੰਡ ਦੀ ਦਸਤਕ, 8 ਡਿਗਰੀ ਤੋਂ ਹੇਠਾਂ ਡਿੱਗਿਆ ਪਾਰਾ, ਹੋ ਗਈ ਵੱਡੀ ਭਵਿੱਖਬਾਣੀ
NEXT STORY