ਚੰਡੀਗੜ੍ਹ : 8 ਮਾਰਚ ਸ਼ੁੱਕਰਵਾਰ ਨੂੰ ਸੂਬੇ ਭਰ ਵਿਚ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਮਹਾਸ਼ਿਵਰਾਤਰੀ ਦੇ ਮੌਕੇ ’ਤੇ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਭਗਵਾਨ ਭੋਲੇਨਾਥ ਦਾ ਤਿਉਹਾਰ ਮਹਾਸ਼ਿਵਰਾਤਰੀ 8 ਮਾਰਚ ਨੂੰ ਦੇਸ਼ ਭਰ ’ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕਿਸਾਨ ਸ਼ੁਭਕਰਨ ਦੀ ਪੋਸਟ ਮਾਰਟਮ ਰਿਪੋਰਟ ’ਚ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ
ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਮਾਰਚ (ਅੱਜ) ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨੀ ਗਈ ਹੈ। ਇਸ ਤਹਿਤ ਸਰਕਾਰੀ, ਨਿੱਜੀ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਿਵਰਾਤਰੀ ਉਤਸਵ ਮੌਕੇ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਆਪਣੇ ਹੁਕਮਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਹ ਹੁਕਮ ਉਨ੍ਹਾਂ ਸਕੂਲਾਂ ਕਾਲਜਾਂ ਵਿਚ ਲਾਗੂ ਨਹੀਂ ਹੋਣਗੇ ਜਿਨ੍ਹਾਂ ਵਿਚ ਅੱਜ ਬੋਰਡ, ਯੂਨੀਵਰਸਿਟੀ ਜਾਂ ਕਾਲਜ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ।
ਇਹ ਵੀ ਪੜ੍ਹੋ : ਪਟਿਆਲਾ ’ਚ ਦਿਲ ਕੰਬਾਊ ਵਾਰਦਾਤ, 16 ਸਾਲਾ ਕੁੜੀ ਦਾ ਚਾਕੂ ਮਾਰ-ਮਾਰ ਕਤਲ, ਸਦਮੇ ’ਚ ਛੋਟੀ ਭੈਣ ਦੀ ਵੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀਆਂ ’ਚ ਬਰਤਾਨੀਆਂ ਜਾਣ ਦੀ ਦੀਵਾਨਗੀ, ਗੈਰ-ਕਾਨੂੰਨੀ ਮਾਮਲਿਆਂ ’ਚ ਵੱਡੇ ਪੱਧਰ ’ਤੇ ਵਾਧਾ
NEXT STORY