ਚੰਡੀਗੜ੍ਹ (ਅੰਕੁਰ): ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 5 ਅਕਤੂਬਰ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਨੇ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮ!
ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਅਧਿਕਾਰੀ/ਮੁਲਾਜ਼ਮ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ’ਚ ਸ਼ਾਮਲ ਹੈ ਤੇ ਪੰਜਾਬ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਤੇ ਸਰਕਾਰੀ ਵਿੱਦਿਅਕ ਸੰਸਥਾਵਾਂ ’ਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰ ਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਮੁਲਾਜ਼ਮ ਦੇ ਖਾਤੇ ’ਚੋਂ ਨਹੀਂ ਕੱਟੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੈਡੀਕਲ ਦਾਖਲਿਆਂ ’ਚ ਰਿਸ਼ਤੇਦਾਰਾਂ ਨੂੰ ਨਹੀਂ ਮਿਲੇਗਾ NRI ਕੋਟੇ ਦਾ ਲਾਭ
NEXT STORY