ਮਾਲੇਰਕੋਟਲਾ (ਅਖਿਲੇਸ਼, ਸਵਾਤੀ) : ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਨੇ ਦੱਸਿਆ ਕਿ ਪੰਜਾਬ ਸੂਬੇ 'ਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ 'ਚ 1 ਜੂਨ 2024 ਨੂੰ ਕਮਾਈ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਸ਼ਰਮਨਾਕ ਘਟਨਾ, 9 ਸਾਲਾ ਬੱਚੀ ਦੇ ਹੱਥ-ਪੈਰ ਬੰਨ੍ਹ ਦਰਿੰਦੇ ਨੇ ਟੱਪੀਆਂ ਸਭ ਹੱਦਾਂ
ਇਸ ਛੁੱਟੀ ਦੇ ਬਦਲੇ ਮੁਲਾਜ਼ਮਾਂ ਦੀ ਤਨਖ਼ਾਹ 'ਚ ਕੋਈ ਵੀ ਕਟੌਤੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਛੁੱਟੀ ਰਿਪਰੈਸਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ, ਨੈਗੋਸ਼ੀਏਬਲ ਇਨਸਟਰੂਮੈਂਟਸ ਐਕਟ 1881, ਪੰਜਾਬ ਸੌਪਸ਼ ਐਂਡ ਕਮਰਸ਼ੀਅਲ ਇਸ਼ਟੈਬਲੈਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ ਐਕਟ 1948 ਦੇ ਤਹਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਲੁੱਟ, ਚੱਲਦੀ ਕਾਰ 'ਤੇ ਪੱਥਰ ਮਾਰ ਤੋੜਿਆ ਸ਼ੀਸ਼ਾ, ਲੁਟੇਰੇ ਕਰ ਗਏ ਕਾਂਡ
ਦੱਸਣਯੋਗ ਹੈ ਕਿ ਪੂਰੇ ਪੰਜਾਬ 'ਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ 4 ਜੂਨ ਨੂੰ ਇਨ੍ਹਾਂ ਵੋਟਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾਣਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਲੁੱਟ, ਚੱਲਦੀ ਕਾਰ 'ਤੇ ਪੱਥਰ ਮਾਰ ਤੋੜਿਆ ਸ਼ੀਸ਼ਾ, ਲੁਟੇਰੇ ਕਰ ਗਏ ਕਾਂਡ
NEXT STORY