ਜਲੰਧਰ (ਵੈੱਡ ਡੈਸਕ)- 5 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਜ਼ਿਲ੍ਹਾ ਜਲੰਧਰ ਵਿਚ 4 ਫਰਵਰੀ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਲੰਧਰ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ-ਕਾਲਜਾਂ ਅਤੇ ਪੰਜਾਬ ਸਰਕਾਰ ਦੇ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਆਪਣੀ ਸਰਕਾਰੀ ਰਿਹਾਇਸ਼ ਵਿਖੇ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਇਸ ਮੈਗਾ ਸਮਾਗਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਡੇਰਾ ਬੱਲਾਂ ਵੱਲੋਂ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਨਿਮਾਣੇ ਸ਼ਰਧਾਲੂ ਵਜੋਂ ਸ਼ਿਰਕਤ ਕਰਨਗੇ ਅਤੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣਗੇ।
ਇਹ ਵੀ ਪੜ੍ਹੋ : ਜਲੰਧਰ: BMC ਚੌਂਕ 'ਚ ਸਟਿੱਕਰ ਚਾਲਾਨ ਕੱਟਣ ਨੂੰ ਲੈ ਕੇ ਭੜਕਿਆ ਕਾਰ ਚਾਲਕ, ASI ਦੀ ਲਾਹੀ ਪੱਗ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਬੰਦੀ ਸਿੰਘਾਂ ਦੀ ਰਿਹਾਈ ਲਈ UNO ਕੋਲ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ, ਤਿਆਰ ਕੀਤੀ ਰੂਪ-ਰੇਖਾ
NEXT STORY