ਚੰਡੀਗੜ੍ਹ: ਪੰਜਾਬ ਵਿਚ ਅਗਲੇ ਵੀਰਵਾਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਇਕ ਨੋਟੀਫ਼ਿਕੇਸ਼ਨ ਵਿਚ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ 31 ਜੁਲਾਈ ਦੀ ਛੁੱਟੀ ਸ਼ਾਮਲ ਕੀਤੀ ਗਈ ਹੈ।
ਇੱਥੇ ਦੱਸ ਦਈਏ ਕਿ ਸਾਲ 2025-26 ਦੀਆਂ ਛੁੱਟੀਆਂ ਦੇ ਕੈਲੰਡਰ ਵਿਚ ਪੰਜਾਬ ਸਰਕਾਰ ਵੱਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਇਨ੍ਹਾਂ 28 ਰਾਖਵੀਆਂ ਛੁੱਟੀਆਂ ਵਿਚੋਂ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇਨ੍ਹਾਂ ਛੁੱਟੀਆਂ ਦੀ ਸੂਚੀ ਵਿਚ ਹੀ 31 ਜੁਲਾਈ ਦੀ ਛੁੱਟੀ ਵੀ ਸ਼ਾਮਲ ਹੈ। ਹਾਲਾਂਕਿ ਇੱਥੇ ਸਾਫ਼ ਕਰ ਦਈਏ ਕਿ ਇਸ ਦਿਨ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ।
ਪਤਨੀ ਨਾਲ ਸਬੰਧਾਂ ਦੇ ਸ਼ੱਕ 'ਚ ਵੱਡੀ ਵਾਰਦਾਤ! ਝਗੜਾ ਛੁਡਵਾਉਣ ਵਾਲੇ ਦਾ ਹੀ ਕਰ'ਤਾ ਕਤਲ
NEXT STORY