ਪਠਾਨਕੋਟ-ਜਗਤ ਗੁਰੂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਵਸ ਦੇ ਸੰਬੰਧ ਵਿਚ ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ ਵਲੋਂ ਪੱਤਰ ਜਾਰੀ ਕਰਕੇ ਜ਼ਿਲ੍ਹਾ ਪਠਾਨਕੋਟ ਵਿਚ 12 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਸਾਰੇ ਸਰਕਾਰੀ/ਅਰਧ ਸਰਕਾਰੀ ਦਫਤਰਾਂ ਸਮੇਤ ਸਮੂਹ ਵਿਦਿਅਕ ਅਦਾਰਿਆ (ਸਰਕਾਰੀ/ਗੈਰ ਸਰਕਾਰੀ) ਵਿੱਚ ਮਿਤੀ 12.09.2024 ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਜਿਹੜੇ ਸਕੂਲਾਂ ਅਤੇ ਕਾਲਜ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ ਪ੍ਰੈਕਟੀਕਲ ਦੀ ਪ੍ਰੀਖਿਆ ਹੋ ਰਹੀ ਹੈ, 'ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

ਸਿਹਤ ਵਿਭਾਗ ਵੱਲੋਂ ਹੋਸਟਲਾਂ ’ਚ ਕੀਤਾ ਡੇਂਗੂ ਸਰਵੇ
NEXT STORY