ਜਲੰਧਰ - ਜਲੰਧਰ ਦੇ ਫਿਲੌਰ ਵਿਖੇ ਰਾਜ ਪੱਧਰੀ ਸਮਾਗਮ ਦੇ ਮੱਦੇਨਜ਼ਰ 22 ਅਗਸਤ ਨੂੰ ਕੇਵਲ ਸਬ ਡਿਵੀਜ਼ਨ ਫਿਲੌਰ ਦੀ ਹਦੂਦ ਅੰਦਰ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਲੋਕਲ ਛੁੱਟੀ ਰਹੇਗੀ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਦਾਣਾ ਮੰਡੀ ਫਿਲੌਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜ਼ਰੂਰੀ ਸੇਵਾਵਾਂ ਨਾਲ ਸੰਬੰਧਿਤ ਅਦਾਰੇ /ਕਰਮਚਾਰੀ ਆਪਣੀ ਡਿਊਟੀ ਅਨੁਸਾਰ ਕੰਮ ਕਰਦੇ ਰਹਿਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼ਨੀਵਾਰ 22 ਅਗਸਤ ਨੂੰ ਦਾਣਾ ਮੰਡੀ ਫਿਲੌਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਜਨਤਕ ਹਿੱਤ ਅਤੇ ਆਮ ਜਨਤਾ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਬ ਡਿਵੀਜ਼ਨ ਫਿਲੌਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ 22 ਅਗਸਤ ਦਿਨ ਸ਼ਨੀਵਾਰ ਨੂੰ ਸਥਾਨਕ ਛੁੱਟੀ (ਲੋਕਲ ਹੋਲੀਡੇ) ਘੋਸ਼ਿਤ ਕੀਤੀ ਜਾਂਦੀ ਹੈ।
ਇਹ ਹੁਕਮ ਕੇਵਲ ਸਬ ਡਿਵੀਜ਼ਨ ਫਿਲੌਰ ਦੀ ਹਦੂਦ ਅੰਦਰ ਸਥਿਤ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ‘ਤੇ ਲਾਗੂ ਹੋਵੇਗਾ ਅਤੇ ਜ਼ਰੂਰੀ ਸੇਵਾਵਾਂ ਨਾਲ ਸੰਬੰਧਤ ਅਦਾਰੇ/ਕਰਮਚਾਰੀ ਆਪਣੀ ਡਿਊਟੀ ਅਨੁਸਾਰ ਕੰਮ ਕਰਦੇ ਰਹਿਣਗੇ। ਇਹ ਹੁਕਮ ਮਿਤੀ 22.8.2026 ਨੂੰ ਲਾਗੂ ਹੋਵੇਗਾ।
ਮਾਣਹਾਨੀ ਮਾਮਲੇ ਸਬੰਧੀ ਸੁਖਬੀਰ ਬਾਦਲ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ
NEXT STORY