ਲੁਧਿਆਣਾ- 6 ਦਸੰਬਰ, ਦਿਨ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਵਿੱਦਿਅਕ ਅਦਾਰਿਆਂ ਤੇ ਦਫ਼ਤਰਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪਰ ਭਲਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਲੁਧਿਆਣਾ ਦੌਰੇ ਨੂੰ ਧਿਆਨ 'ਚ ਰੱਖਦੇ ਹੋਏ ਲੁਧਿਆਣਾ ਦੇ ਸਿਵਲ ਸਰਜਨ ਦਫ਼ਤਰ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ 6 ਦਸੰਬਰ ਨੂੰ ਹੋਣ ਵਾਲੀ ਛੁੱਟੀ ਰੱਦ ਕਰ ਦਿੱਤੀ ਗਈ ਹੈ। ਹੁਣ ਲੁਧਿਆਣਾ ਦਾ ਸਿਵਲ ਸਰਜਨ ਦਫ਼ਤਰ ਆਮ ਦਿਨਾਂ ਵਾਂਗ ਖੁੱਲ੍ਹੇਗਾ ਤੇ ਪੂਰਾ ਸਟਾਫ਼ ਪਹਿਲਾਂ ਵਾਂਗ ਹੀ ਦਫ਼ਤਰ 'ਚ ਆਪਣੀ ਹਾਜ਼ਰੀ ਯਕੀਨੀ ਬਣਾਏਗਾ।
![PunjabKesari](https://static.jagbani.com/multimedia/20_35_540737293hf-ll.jpg)
ਇਹ ਵੀ ਪੜ੍ਹੋ- ਬੱਚੀ ਨੂੰ ਬਾਹੋਂ ਫੜ ਸਕੂਲੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਬਾਲ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਮੀਂਹ ਦੇ ਨਾਲ ਪੈ ਸਕਦੇ ਗੜ੍ਹੇ, ਮੌਸਮ ਵਿਭਾਗ ਦਾ ਔਰੇਂਜ ਅਲਰਟ
NEXT STORY