ਚੰਡੀਗੜ੍ਹ- ਗਣਤੰਤਰ ਦਿਵਸ ਦੇ ਜਸ਼ਨ ਤੋਂ ਬਾਅਦ 27 ਜਨਵਰੀ ਯਾਨੀ ਕੱਲ੍ਹ ਨੂੰ ਪੰਜਾਬ ਭਰ 'ਚ ਸਾਰੇ ਸਕੂਲਾਂ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਗਣਤੰਤਰ ਦਿਵਸ ਮੌਕੇ ਸਕੂਲਾਂ ਵਿੱਚ ਕਰਵਾਏ ਗਏ ਸਮਾਰੋਹਾਂ ਅਤੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਬੱਚਿਆਂ ਅਤੇ ਅਧਿਆਪਕਾਂ ਨੇ ਕਈ ਦਿਨਾਂ ਤੱਕ ਸਖ਼ਤ ਮਿਹਨਤ ਕੀਤੀ। ਇਸ ਮਿਹਨਤ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ 27 ਜਨਵਰੀ ਨੂੰ ਇਕ ਦਿਨ ਦੀ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, ਪੜ੍ਹੋ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
ਸਰਕਾਰੀ ਐਲਾਨ ਮੁਤਾਬਕ ਪੰਜਾਬ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ 27 ਜਨਵਰੀ ਨੂੰ ਬੰਦ ਰਹਿਣਗੇ। ਸੂਬੇ ਦੇ ਸਾਰੇ ਸਕੂਲ 28 ਜਨਵਰੀ ਤੋਂ ਮੁੜ ਆਪਣੇ ਨਿਯਮਤ ਸਮੇਂ ਅਨੁਸਾਰ ਖੁੱਲ੍ਹਣਗੇ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਆਪ' ਨੇ ਗਣਤੰਤਰ ਦਿਵਸ ਸਮਾਗਮ ਦਾ ਕੀਤਾ ਬਾਈਕਾਟ, ਮੰਤਰੀ ਦੇ ਪੀ. ਏ. ਨੂੰ ਕੁਰਸੀ ਨਾ ਮਿਲਣ 'ਤੇ ਪਿਆ ਰੌਲਾ
NEXT STORY