ਜਲੰਧਰ - ਪੰਜਾਬ ਭਰ ਵਿਚ ਭਾਰੀ ਬਰਸਾਤ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ। ਇਸ ਦੇ ਨਾਲ ਹੀ ਪਿਛਲੇ ਦਿਨਾਂ ਦੀਆਂ ਲਗਾਤਾਰ ਹੋ ਰਹੀਆਂ ਬਰਸਾਤਾਂ ਕਾਰਨ ਕਈ ਹੋਰ ਇਲਾਕਿਆਂ ਵਿਚ ਪਾਣੀ ਭਰ ਚੁੱਕਾ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਕਾਲਜਾਂ ਵਿਚ ਵੀ ਅੱਜ ਭਾਵ 1 ਸਤੰਬਰ ਸੋਮਵਾਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਭਾਰੀ ਮੀਂਹ ਕਾਰਨ ਸਕੂਲਾਂ ਵਿਚ ਪਹਿਲਾਂ ਹੀ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਹੁਂਣ ਨਵੇਂ ਆਦੇਸ਼ਾਂ ਮੁਤਾਬਕ ਕਾਲਜਾਂ ਵਿਚ ਵੀ ਛੁੱਟੀ ਕਰ ਦਿੱਤੀ ਗਈ ਹੈ।
ਭਿਆਨਕ ਹਾਦਸਾ : ਕਾਰ,ਐਕਟਿਵਾ ਅਤੇ ਟਰੈਕਟਰ ਨੂੰ ਲਪੇਟ 'ਚ ਲੈਣ ਤੋਂ ਬਾਅਦ ਹਾਈਵੇ 'ਤੇ ਪਲਟੀ ਟੂਰਿਸਟ ਬੱਸ
NEXT STORY