ਜਲੰਧਰ (ਚੋਪੜਾ)– ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 31 ਜਨਵਰੀ ਨੂੰ ਜ਼ਿਲ੍ਹਾ ਜਲੰਧਰ ਵਿਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਹਿਮ ਫ਼ੈਸਲਾ ਲਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਵਿਚ ਆਉਣ ਵਾਲੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ 31 ਜਨਵਰੀ ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: "ਮੈਨੂੰ ਨਹੀਂ ਪਤਾ ਚੋਣਾਂ ਕਿੱਥੇ ਹੋ ਰਹੀਆਂ, ਮੈਂ ਤਾਂ ਹੁਣ ..." ਹੰਸ ਰਾਜ ਹੰਸ ਦਾ ਸਿਆਸਤ ਬਾਰੇ ਵੱਡਾ ਬਿਆਨ
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀ ਸਿਰਫ਼ ਆਮ ਵਿਦਿਅਕ ਸਰਗਰਮੀਆਂ ’ਤੇ ਲਾਗੂ ਹੋਵੇਗੀ, ਜਿਹੜੇ ਸਕੂਲਾਂ-ਕਾਲਜਾਂ ਵਿਚ ਉਕਤ ਮਿਤੀ ਨੂੰ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਿਤ ਹਨ, ਉਨ੍ਹਾਂ ਸਾਰੀਆਂ ਜਮਾਤਾਂ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ ਅਤੇ ਪ੍ਰੀਖਿਆਵਾਂ ਤੈਅ ਪ੍ਰੋਗਰਾਮ ਅਨੁਸਾਰ ਹੀ ਆਯੋਜਿਤ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਜਨਤਾ ਨੂੰ ਸ਼ੋਭਾ ਯਾਤਰਾ ਦੌਰਾਨ ਸਹਿਯੋਗ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਦਾ 61 ਹਜ਼ਾਰ ਨੌਕਰੀਆਂ ਦੇਣ ਦਾ ਦਾਅਵਾ ਝੂਠ! ਖਹਿਰਾ ਨੇ ਕਿਹਾ ਵ੍ਹਾਈਟ ਪੇਪਰ ਕਰੋ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
NEXT STORY