ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਇਕ ਅਧਿਸੂਚਨਾ ਅਨੁਸਾਰ ਮਾਘੀ ਦੇ ਮੇਲੇ ਦੇ ਮੱਦੇਨਜ਼ਰ 14 ਜਨਵਰੀ 2025 (ਮੰਗਲਵਾਰ) ਨੂੰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ। ਇਹ ਛੁੱਟੀ ਸਿਰਫ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹੀ ਲਾਗੂ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਏ ਜਾਰੀ
ਇਸ ਸੰਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵਲੋਂ ਜਾਰੀ ਕੀਤੀ ਗਈ ਹੈ। ਇਸ ਅਧਿਸੂਚਨਾ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਅਤੇ ਕਾਰਵਾਈ ਲਈ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਇਹ ਸੂਚਨਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਜ਼, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ਼ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਨੂੰ ਵੀ ਭੇਜੀ ਗਈ ਹੈ।
ਇਹ ਵੀ ਪੜ੍ਹੋ : ਦਿਨ-ਦਿਹਾੜੇ ਪੰਜਾਬ ਰੋਡਵੇਜ਼ ਦੀ ਬੱਸ 'ਤੇ ਹਮਲਾ, ਵਿਚ ਬੈਠੀਆਂ ਸਵਾਰੀਆਂ ਦੇ ਸੁੱਕੇ ਸਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਜਲੀ ਦੀ ਲੁਕਣਮੀਟੀ ਨਾਲ ਖ਼ਪਤਕਾਰ ਹੋਏ ਪ੍ਰੇਸ਼ਾਨ, ਜਲੰਧਰ ਸਰਕਲ ’ਚ ਪਏ 500 ਤੋਂ ਵੱਧ ਫਾਲਟ
NEXT STORY