ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ਼ੁੱਕਰਵਾਰ 30 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਤੋਂ ਇਲਾਵਾ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਹੁਕਮ
ਦੱਸਣਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਹਨ, ਜਿਨ੍ਹਾਂ ਦੀ ਸ਼ਹਾਦਤ ਨੇ ਸਿੱਖਾਂ ਨੂੰ ਜ਼ੁਲਮ ਨਾਲ ਟੱਕਰ ਲੈਣ, ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਸਬਰ, ਸੰਤੋਖ ਤੇ ਦ੍ਰਿੜ੍ਹਤਾ ਨਾਲ ਆਪਣੇ ਹੱਕਾਂ ਦੀ ਰਾਖੀ ਕਰਨ ਦਾ ਰਾਹ ਦਿਖਾਇਆ। ਲੱਖ ਯਤਨਾਂ ਦੇ ਬਾਵਜੂਦ ਜਦੋਂ ਜਹਾਂਗੀਰ ਗੁਰੂ ਸਾਹਿਬ ਨੂੰ ਇਸਲਾਮ ਕਬੂਲ ਨਾ ਕਰਵਾ ਸਕਿਆ ਤਾਂ ਉਸ ਨੇ ਸੰਨ 1606 ਈ: ਵਿਚ ਗੁਰੂ ਸਾਹਿਬ ਨੂੰ ਅਨੇਕਾਂ ਤਸੀਹੇ ਦੇ ਕੇ ਸ਼ਹੀਦ ਕਰਵਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਨੇ ਦਿੱਤੀ ਮਨਜ਼ੂਰੀ, ਪੰਜਾਬ 'ਚ ਲੱਗੇਗਾ ਇਹ ਪ੍ਰੋਜੈਕਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਹਾਦਸਾ! ਸਕੂਲ ਤੇ ਪੈਟਰੋਲ ਪੰਪ ਨੇੜੇ ਟਰੱਕ ਨੂੰ ਲੱਗੀ ਭਿਆਨਕ ਅੱਗ, ਪੈ ਗਈਆਂ ਭਾਜੜਾਂ
NEXT STORY