ਗੁਰਦਾਸਪੁਰ (ਵੈਬ ਡੈੱਸਕ, ਹਰਮਨ) : ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿਚ 4 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਕੀਤਾ ਹੈ। ਐਲਾਨ ਮੁਤਾਬਕ 4 ਮਾਰਚ 2025 ਨੂੰ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੇ ਸੰਬੰਧ ਵਿਚ ਸਥਾਨਕ ਛੁੱਟੀ ਹੋਵੇਗੀ।
ਇਹ ਵੀ ਪੜ੍ਹੋ : ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਵੱਡਾ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਰੌਂਗਟੇ
ਇਹ ਛੁੱਟੀ ਡੇਰਾ ਬਾਬਾ ਨਾਨਕ ਉਪ ਮੁੰਡਲ ਦੇ ਸਾਰੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਲਾਗੂ ਹੋਵੇਗੀ। ਇਸ ਦਿਨ ਸ੍ਰੀ ਚੋਲਾ ਸਾਹਿਬ ਜੀ ਦਾ ਮੇਲਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਜਿਸ ਵਿਚ ਦੂਰ ਦੁਰਾਡੇ ਤੋਂ ਸੰਗਤਾਂ ਦਰਸ਼ਨ ਕਰਨ ਲਈ ਆਉਂਦੀਆਂ ਹਨ। ਇਸ ਕੀਤੇ ਗਏ ਐਲਾਨ ਵਿਚ ਇਹ ਵੀ ਆਖਿਆ ਗਿਆ ਹੈ ਕਿ ਪਹਿਲਾਂ ਤੋਂ ਨਿਰਧਾਰਤ ਪ੍ਰੀਖਿਆਵਾਂ ਆਮ ਵਾਂਗ ਹੀ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ : ਲਾਵਾਰਸ ਖੜ੍ਹੀ ਥਾਰ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ, ਜਦੋਂ ਤਲਾਸ਼ੀ ਲਈ ਤਾਂ ਅੰਦਰਲਾ ਸੀਨ ਦੇਖ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਥਾਈਲੈਂਡ ਤੋਂ ਬੰਦਾ ਭਰ ਲਿਆਇਆ ਨਸ਼ਿਆਂ ਦਾ ਪੂਰਾ ਅਟੈਚੀ, ਕਰੋੜਾਂ ਹੈ ਕੀਮਤ
NEXT STORY