ਚੰਡੀਗੜ੍ਹ : ਪੰਜਾਬ 'ਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ। ਅਜਿਹੇ 'ਚ ਸੂਬੇ ਅੰਦਰ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਬੁੱਧਵਾਰ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕ ਹੋ ਗਏ ਬਾਹਲੇ ਔਖੇ! ਮੁਫ਼ਤ ਕਣਕ ਲੈਣ ਮਗਰੋਂ ਵੀ...
ਪੰਜਾਬ 'ਚ 11 ਜੂਨ ਦਿਨ ਬੁੱਧਵਾਰ ਦੀ ਛੁੱਟੀ ਰਹੇਗੀ। ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ ਕਬੀਰ ਜੈਯੰਤੀ ਦੇ ਮੌਕੇ 'ਤੇ ਸੂਬੇ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਇਸ ਦਿਨ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਹੁਣ ਨਹੀਂ ਆਵੇਗੀ ਕੋਈ ਮੁਸ਼ਕਲ (ਵੀਡੀਓ)
ਦੱਸਣਯੋਗ ਹੈ ਕਿ ਪੰਜਾਬ ਦੇ ਸਕੂਲਾਂ 'ਚ ਪਹਿਲਾਂ ਹੀ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜਿਸ ਦੇ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਪਹਿਲਾਂ ਹੀ ਬੰਦ ਹਨ।
ਪੰਜਾਬ ਸਰਕਾਰ ਨੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ 'ਤੇ ਲਗਾਈ ਰੋਕ
NEXT STORY