ਜਲੰਧਰ (ਵੈੱਬ ਡੈਸਕ)- ਜਲੰਧਰ ਜ਼ਿਲ੍ਹੇ ਵਿਚ ਨਵੇਂ ਸਾਲ ਦੀ ਸ਼ੁਰੂਆਤ ਦੌਰਾਨ ਹੀ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ 6 ਜਨਵਰੀ 2025 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਭਰ ਵਿਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ 2 ਜਨਵਰੀ ਯਾਨੀ ਕਿ ਵੀਰਵਾਰ ਨੂੰ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਦਰਅਸਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਜਨਵਰੀ ਨੂੰ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਇਸੇ ਦੇ ਸਬੰਧ ਵਿਚ 2 ਜਨਵਰੀ ਨੂੰ ਪ੍ਰਸ਼ਾਸਨ ਵੱਲੋਂ ਜਲੰਧਰ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ ਅਤੇ ਦੁਪਹਿਰ ਬਾਅਦ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ ਅਤੇ ਕਾਲਜ ਬੰਦ ਰਹਿਣਗੇ।
ਇਹ ਵੀ ਪੜ੍ਹੋ- ਜਲੰਧਰ ਪਹੁੰਚੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਵੇਂ ਸਾਲ 'ਤੇ ਔਰਤਾਂ ਦੇ ਫ੍ਰੀ ਬੱਸ ਸਫਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਬਿਆਨ
NEXT STORY