ਲੁਧਿਆਣਾ (ਬਿਊਰੋ) : ਪੱਛਮੀ ਹਲਕੇ ਦੀ ਉਪ ਚੋਣ ਕਾਰਨ 19 ਜੂਨ ਨੂੰ ਲੁਧਿਆਣਾ ਦੇ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਸੰਸਥਾਵਾਂ 'ਚ ਛੁੱਟੀ ਰਹੇਗੀ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਅਨੁਸਾਰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਲਈ ਵੋਟਿੰਗ ਸਬੰਧੀ ਲੁਧਿਆਣਾ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਸਤਿਸੰਗਾਂ ਵਿਚਾਲੇ ਹੋ ਗਿਆ ਵੱਡਾ ਐਲਾਨ
19 ਜੂਨ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਐਲਾਨੀ ਗਈ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਸਰਕਾਰੀ ਅਧਿਕਾਰੀ/ਕਰਮਚਾਰੀ ਦਾ ਨਾਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ 'ਚ ਸ਼ਾਮਲ ਹੈ ਅਤੇ ਉਹ ਪੰਜਾਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਸੰਸਥਾਵਾਂ 'ਚ ਕੰਮ ਕਰ ਰਿਹਾ ਹੈ ਤਾਂ ਉਹ ਉਹ 19 ਜੂਨ ਨੂੰ ਸਬੰਧਿਤ ਅਥਾਰਟੀ ਤੋਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰ ਕੇ ਵਿਸ਼ੇਸ਼ ਛੁੱਟੀ ਲੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚੋਂ ਗਈ ਗਰਮੀ! ਕਦੋਂ ਆਵੇਗਾ ਮਾਨਸੂਨ, ਮੌਸਮ ਵਿਭਾਗ ਵਲੋਂ ਵੱਡੀ ਰਾਹਤ ਦੀ ਖ਼ਬਰ
ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖ਼ਾਤੇ ਵਿਚੋਂ ਨਹੀਂ ਕੱਟੀ ਜਾਵੇਗੀ। ਇਸ ਤੋਂ ਇਲਾਵਾ 19 ਜੂਨ ਨੂੰ ਕਾਰੋਬਾਰ, ਵਪਾਰ, ਉਦਯੋਗਿਕ ਉਪਕਰਨ ਜਾਂ ਕਿਸੇ ਹੋਰ ਅਦਾਰੇ ਵਿਚ ਤਨਖ਼ਾਹ ਵਾਲੀ ਛੁੱਟੀ ਹੋਵੇਗੀ, ਤਾਂ ਜੋ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰ ਇਸ ਚੋਣ ਵਿਚ ਵੋਟ ਪਾ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪਾਈ ਵੋਟ
NEXT STORY