ਮਾਲੇਰਕੋਟਲਾ/ਚੰਡੀਗੜ੍ਹ (ਜ਼ਹੂਰ) : ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਮਾਲੇਰਕੋਟਲਾ 'ਚ 17 ਜਨਵਰੀ ਦਿਨ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੀ ਆਜ਼ਾਦੀ ਖ਼ਾਤਰ ਸ਼ਹੀਦੀਆਂ ਪਾਉਣ ਵਾਲੇ 66 ਨਾਮਧਾਰੀ ਸਿੰਘਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਮਿਤੀ 17 ਜਨਵਰੀ ਨੂੰ ਕੂਕਾ ਸ਼ਹੀਦੀ ਦਿਵਸ ਨੂੰ ਬਤੌਰ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਧਾਉਣ ਬਾਰੇ ਵੱਡਾ ਫ਼ੈਸਲਾ! ਸਿੱਖਿਆ ਮੰਤਰੀ ਬੋਲੇ- ਬੁੱਧਵਾਰ ਨੂੰ...
ਇਸ ਲਈ ਉਨ੍ਹਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ 'ਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ 'ਚ ਹਿੱਸਾ ਲੈ ਸਕਣ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਹੋਈਆਂ ਰੱਦ! ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ 'ਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ‘ਤੇ ਲਾਗੂ ਨਹੀਂ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਬੱਸ ਸਟੈਂਡ 'ਤੇ ਖੜ੍ਹੇ 19 ਸਾਲਾ ਟੈਟੂ ਆਰਟਿਸਟ ਦਾ ਕਤਲ, ਇਕ ਮਹੀਨੇ ਬਾਅਦ ਸੀ ਵਿਆਹ
NEXT STORY