ਜਲੰਧਰ- ਜਲੰਧਰ ਵਿਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਦੋ ਦਿਨਾਂ ਲਈ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਜ਼ਿਕਰਯੋਗ ਹੈ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ 7 ਅਕਤੂਬਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੇ ਸਬੰਧ ਵਿਚ 6 ਅਕਤੂਬਰ ਨੂੰ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਹਿਮਾਂਸ਼ੂ ਅਗਰਵਾਲ ਨੇ ਸਖ਼ਤ ਆਦੇਸ਼ ਜਾਰੀ ਕੀਤੇ ਹਨ ਕਿ 6 ਅਤੇ 7 ਅਕਤੂਬਰ ਨੂੰ ਸ਼ੋਭਾ ਯਾਤਰਾ ਵਾਲੇ ਰੂਟ ਅਤੇ ਧਾਰਮਿਕ ਸਮਾਗਮ ਸਥਾਨਾਂ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਹੋਵੇਗੀ।
ਇਹ ਵੀ ਪੜ੍ਹੋ: ਜਲੰਧਰ ਦੀ PPR ਮਾਰਕਿਟ 'ਚ ਹੰਗਾਮਾ, ਮੁੰਡੇ ਦੀ ਲਾਹ ਦਿੱਤੀ 'ਪੱਗ', ਵੀਡੀਓ ਵਾਇਰਲ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪ੍ਰਕਾਸ਼ ਉਤਸਵ ਦੌਰਾਨ ਸ਼ਾਂਤੀਪੂਰਨ ਮਾਹੌਲ ਬਣਿਆ ਰਹੇ, ਇਸੇ ਚਲਦਿਆਂ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 6 ਅਕਤੂਬਰ ਨੂੰ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਨਗਰ ਨਿਗਮ ਦੀ ਹੱਦ ਅੰਦਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕਾਲਜ ਅਤੇ ਆਈ. ਟੀ. ਆਈ. ਸੰਸਥਾਨ ਦੁਪਹਿਰ ਤੋਂ ਬਾਅਦ ਬੰਦ ਰਹਿਣਗੇ। ਇਸਦਾ ਮਤਲਬ ਹੈ ਕਿ 6 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਮਹਿਲਾ ਨਾਲ ਤਹਿਖਾਨੇ 'ਚੋਂ ਫੜਿਆ ਗਿਆ 'ਡੇਰਾ ਮੁਖੀ' ! ਅੰਦਰ ਪਿਆ ਸਾਮਾਨ ਵੇਖ ਉੱਡੇ ਹੋਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਨੈਸ਼ਨਲ ਬੈਂਕ ਵਿਚ ਪੈ ਗਿਆ ਭੜਥੂ, ਔਰਤ ਨਾਲ ਹੋਈ ਘਟਨਾ ਦੇਖ ਸਭ ਦੇ ਉਡੇ ਹੋਸ਼
NEXT STORY