ਫਿਰੋਜ਼ਪੁਰ (ਰਾਜੇਸ਼ ਢੰਡ) : ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ 2025 ਦੀਆਂ ਚੋਣਾਂ ਦੀ ਗਿਣਤੀ ਲਈ ਬਣਾਏ ਗਏ ਗਿਣਤੀ ਕੇਂਦਰਾਂ ਵਾਲੇ ਸਕੂਲਾਂ 'ਚ 17 ਦਸੰਬਰ 2025 ਮਤਲਬ ਕਿ ਭਲਕੇ (ਬੁੱਧਵਾਰ) ਨੂੰ ਵਿਦਿਆਰਥੀਆਂ ਲਈ ਛੁੱਟੀ ਐਲਾਨੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਭਲਕੇ ਮਿਤੀ 17 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੀ ਗਿਣਤੀ ਹੋਣੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ
ਚੋਣਾਂ ਦੀ ਗਿਣਤੀ ਲਈ ਵੱਖ-ਵੱਖ ਗਿਣਤੀ ਕੇਂਦਰ ਬਣਾਏ ਗਏ ਹਨ ਅਤੇ ਜਿਨ੍ਹਾਂ 'ਚ ਕੁੱਝ ਸਕੂਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰੂਹਰਸਹਾਏ, ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਮਦੋਟ, ਮਨੋਹਰ ਲਾਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ, ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੱਖੂ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਚਿੰਤਾ ਭਰੀ ਖ਼ਬਰ ਆਈ ਸਾਹਮਣੇ
ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ 'ਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਉਕਤ ਗਿਣਤੀ ਕੇਂਦਰਾਂ (ਸਕੂਲਾਂ) ਵਿਚ 17 ਦਸੰਬਰ 2025 ਨੂੰ ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਕੁੜੀ ਦੇ ਸ਼ਗਨ ਤੋਂ ਪਹਿਲਾਂ ਵਾਪਰ ਗਈ ਅਣਹੋਣੀ! ਫ਼ੌਜੀ ਭਰਾ ਸਣੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
NEXT STORY