ਚੰਡੀਗੜ੍ਹ (ਵਿਜੇ) : ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ 'ਚ ਛੁੱਟੀ ਰਹੇਗੀ। ਯੂ. ਟੀ. ਪ੍ਰਸ਼ਾਸਨ ਵਲੋਂ 23 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਯੂ. ਟੀ. ਦੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ ਵਲੋਂ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : PSEB ਦਾ ਨਵਾਂ ਫ਼ਰਮਾਨ, ਹੁਣ ਪ੍ਰੀਖਿਆਵਾਂ ਨੂੰ ਲੈ ਕੇ ਜਾਰੀ ਕਰ ਦਿੱਤੇ ਇਹ ਨਿਰਦੇਸ਼
ਇਸ ਦੌਰਾਨ ਪ੍ਰਸ਼ਾਸਨ ਦੇ ਅਧਿਕਾਰ ਖੇਤਰ 'ਚ ਆਉਂਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਇੰਸਟੀਚਿਊਟ ਤੇ ਇੰਡਸਟਰੀਅਲ ਸੰਸਥਾਵਾਂ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ DGP ਵੱਲੋਂ ਅਗਲੇ ਹੁਕਮਾਂ ਤੱਕ ਸੰਵੇਦਨਸ਼ੀਲ ਇਲਾਕਿਆਂ ਲਈ ਜਾਰੀ ਕੀਤੇ ਗਏ ਹੁਕਮ
ਦਰਅਸਲ 23 ਮਾਰਚ ਨੂੰ ਦੇਸ਼ ਦੀ ਆਜ਼ਾਦੀ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦਿੱਤੀ ਗਈ ਸੀ। ਇਸ ਦੇ ਮੱਦੇਨਜ਼ਰ ਹਰ ਸਾਲ 23 ਮਾਰਚ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਨੇਡਾ 'ਚ ਪੜ੍ਹਾਓ ਬੱਚੇ, ਮਾਈਨਰ ਸਟੱਡੀ ਵੀਜ਼ੇ 'ਤੇ ਮਾਪੇ ਵੀ ਜਾ ਸਕਣਗੇ ਨਾਲ
NEXT STORY