ਜਲੰਧਰ (ਚੋਪੜਾ)–ਸ਼੍ਰੀ ਸਿੱਧ ਬਾਬਾ ਸੋਢਲ ਦੇ ਸਾਲਾਨਾ ਮੇਲੇ ਦੇ ਸਬੰਧ ਵਿਚ ਜ਼ਿਲ੍ਹਾ ਜਲੰਧਰ ਵਿਖੇ 28 ਸਤੰਬਰ ਨੂੰ ਸਰਕਾਰੀ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਛੁੱਟੀ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਜ਼ਿਲ੍ਹਾ ਜਲੰਧਰ ਅਧੀਨ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਨਿਗਮਾਂ, ਬੋਰਡਾਂ, ਸਿੱਖਿਆ ਸੰਸਥਾਵਾਂ ਸਮੇਤ ਹੋਰਨਾਂ ਸੰਸਥਾਵਾਂ ਵਿਚ ਵੀ ਸਿੱਧ ਬਾਬਾ ਸੋਢਲ ਦੇ ਸਾਲਾਨਾ ਮੇਲੇ ਸਬੰਧੀ ਲੋਕਾਂ ਦੀ ਸ਼ਰਧਾ ਨੂੰ ਧਿਆਨ ਵਿਚ ਰੱਖਦਿਆਂ ਵੀਰਵਾਰ ਨੂੰ ਸਥਾਨਕ ਛੁੱਟੀ ਐਲਾਨੀ ਜਾਂਦੀ ਹੈ।
ਵਰਣਨਯੋਗ ਹੈ ਕਿ ਸੋਢਲ ਮੇਲੇ ਦੌਰਾਨ ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਆਪਣੀਆਂ ਮਨੋਕਾਮਨਾਵਾਂ ਨੂੰ ਲੈ ਕੇ ਬਾਬਾ ਜੀ ਦੇ ਦਰਸ਼ਨ ਕਰਨ ਆਉਂਦੇ ਹਨ। ਮੇਲੇ ਤੋਂ ਇਕ ਦਿਨ ਪਹਿਲਾਂ ਹੀ ਭਗਤਾਂ ਦੀ ਭਾਰੀ ਭੀੜ ਉਮੜ ਪੈਂਦੀ ਹੈ। ਮੇਲੇ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਕੱਪਲ ਦੀਆਂ ਇਕ ਤੋਂ ਬਾਅਦ ਇਕ ਇਤਰਾਜ਼ਯੋਗ ਵੀਡੀਓਜ਼ ਵਾਇਰਲ, ਪੁਲਸ ਨੇ ਲਿਆ ਸਖ਼ਤ ਐਕਸ਼ਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਅੱਜ ਜਲੰਧਰ ਦੇ ਦੌਰੇ 'ਤੇ ਮੁੱਖ ਮੰਤਰੀ ਭਗਵੰਤ ਮਾਨ, PAP 'ਚ ਰੱਖੇ ਸਮਾਗਮ 'ਚ ਲੈਣਗੇ ਹਿੱਸਾ
NEXT STORY