ਲੁਧਿਆਣਾ (ਮਹੇਸ਼) : ਸ਼ਹਿਰ 'ਚ ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਕਈ ਸਕੂਲਾਂ ਨੇ ਸ਼ੁੱਕਰਵਾਰ ਨੂੰ ਛੁੱਟੀ ਕਰ ਦਿੱਤੀ ਹੈ। ਭਾਰੀ ਮੀਂਹ ਦੇ ਚੱਲਦਿਆਂ ਸੜਕਾਂ 'ਤੇ ਦੁਬਾਰਾ ਪਾਣੀ ਭਰ ਗਿਆ ਹੈ ਅਤੇ ਇਸੇ ਹਾਲਾਤ ਨੂੰ ਮੁੱਖ ਰੱਖਦਿਆਂ ਸਕੂਲਾਂ ਨੇ ਸਵੇਰੇ ਹੀ ਮਾਪਿਆਂ ਦੇ ਵਟਸਐਪ ਗਰੁੱਪਾਂ 'ਚ ਅੱਜ ਦੀ ਛੁੱਟੀ ਦਾ ਮੈਸਜ ਭੇਜਿਆ ਹੈ। ਸਕੂਲਾਂ ਦੇ ਇਸ ਕਦਮ ਨਾਲ ਮਾਪਿਆਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਅਜੇ ਤੱਕ ਮਿਲੀ ਸੂਚਨਾ ਮੁਤਾਬਕ ਡੀ. ਏ. ਵੀ. ਸਕੂਲ ਪੱਖੋਵਾਲ ਰੋਡ, ਸੈਕਰਡ ਹਾਰਟ ਕਾਨਵੈਂਟ ਸਕੂਲ ਸਰਾਭਾ ਨਗਰ, ਪੁਲਸ ਡੀ. ਏ. ਵੀ., ਮਾਨਵ ਰਚਨਾ ਇੰਟਰਨੈਸ਼ਨਲ ਅਤੇ ਗੁਰੂ ਨਾਨਕ ਪਬਲਿਕ ਸਕੂਲ ਮਾਡਲ ਟਾਊਨ 'ਚ ਛੁੱਟੀ ਕਰ ਦਿੱਤੀ ਗਈ ਹੈ।
ਅਯੁੱਧਿਆ ਮਾਮਲੇ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ (ਪੜ੍ਹੋ 2 ਅਗਸਤ ਦੀਆਂ ਖਬਰਾਂ)
NEXT STORY