ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ 'ਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਭਲਕੇ ਯਾਨੀ ਸ਼ੁੱਕਰਵਾਰ ਨੂੰ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ, 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਪੈਟਰੋਲ ਨੂੰ ਲੈ ਕੇ ਦਿੱਤੀ ਗਈ ਚੇਤਾਵਨੀ
ਇੱਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ 'ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਈ ਸੀ ਔਰਤ, ਪਿੱਛੋਂ ਚੋਰਾਂ ਨੇ ਘਰ ਸਾਫ਼ ਕਰ 'ਤਾ
NEXT STORY