ਜਲੰਧਰ (ਚੋਪੜਾ)– ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 12 ਫ਼ਰਵਰੀ ਨੂੰ ਪੰਜਾਬ ਭਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ 11 ਫਰਵਰੀ ਨੂੰ ਕੱਢੀ ਜਾਣ ਜਲੰਧਰ ਜ਼ਿਲ੍ਹੇ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਕਾਰਨ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇੰਝ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 11 ਅਤੇ 12 ਫ਼ਰਵਰੀ ਨੂੰ ਬੰਦ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 28 'ਚੋਂ 10 ਦਿਨ ਛੁੱਟੀਆਂ! ਜਾਣੋ ਕਦੋਂ-ਕਦੋਂ ਕੀ ਕੁਝ ਰਹੇਗਾ ਬੰਦ
ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀ ਧਾਰਮਿਕ ਭਾਵਨਾ ਅਤੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ-ਕਾਲਜਾਂ ਵਿਚ 11 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਹੁਕਮਾਂ ਵਿਚ ਕਿਹਾ ਕਿ ਇਹ ਹੁਕਮ ਉਨ੍ਹਾਂ ਸਕੂਲਾਂ-ਕਾਲਜਾਂ ਦੀਆਂ ਸਬੰਧਤ ਜਮਾਤਾਂ ’ਤੇ ਲਾਗੂ ਨਹੀਂ ਹੋਵੇਗਾ, ਜਿਥੇ ਉਕਤ ਮਿਤੀ ਨੂੰ ਬੋਰਡ ਅਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਨਿਰਧਾਰਿਤ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਲਾਕ ਦੇ ਅਗਲੇ ਹੀ ਦਿਨ ਔਰਤ ਨੇ ਹੈਵਾਨੀਅਤ ਦੀਆਂ ਹੱਦਾਂ ਕੀਤੀਆਂ ਪਾਰ ; 'ਪਿਆਰ' ਸਿਰੇ ਚੜ੍ਹਾਉਣ ਲਈ ਧੀ ਨੂੰ...
NEXT STORY