ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਇਕ ਹੋਰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਦਰਅਸਲ, 26 ਫਰਵਰੀ ਯਾਨੀ ਬੁੱਧਵਾਰ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਵਿਚ ਛੁੱਟੀ ਰਹੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੱਡੇ ਐਕਸ਼ਨ ਦੀ ਤਿਆਰੀ! ਗ੍ਰਿਫ਼ਤਾਰ ਹੋ ਸਕਦੇ ਨੇ ਕਈ 'ਪ੍ਰਵਾਸੀ'
ਦੱਸ ਦੇਈਏ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਪੂਰੇ ਦੇਸ਼ ਵਿਚ ਇਸ ਵਾਰ 26 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਕੇ ਪੂਰਾ ਦਿਨ ਵਰਤ ਵੀ ਰੱਖਦੇ ਹਨ। ਇਸ ਦਿਨ ਮੰਦਰਾਂ ਅਤੇ ਹੋਰਨਾ ਥਾਵਾਂ 'ਤੇ ਵਿਸ਼ੇਸ਼ ਪੂਜਾ-ਅਰਚਨਾ ਅਤੇ ਪ੍ਰੋਗਰਾਮ ਰੱਖੇ ਜਾਂਦੇ ਹਨ। ਉਥੇ ਹੀ ਪੰਜਾਬ ਵਿਚ ਵੱਸਦੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੂਬਾ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਦੀ ਛੁੱਟੀ ਐਲਾਨੀ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ੁਦ ਨੂੰ ਮੰਤਰੀ ਦੱਸ ਕੇ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਚੜ੍ਹਿਆ ਪੁਲਸ ਅੜਿੱਕੇ
NEXT STORY