ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ 30 ਮਈ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਤੋਂ ਇਲਾਵਾ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ, ਸੂਬਾ ਸਰਕਾਰ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਅੱਜ ਤੋਂ...
ਦੱਸਣਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਹਨ, ਜਿਨ੍ਹਾਂ ਦੀ ਸ਼ਹਾਦਤ ਨੇ ਸਿੱਖਾਂ ਨੂੰ ਜ਼ੁਲਮ ਨਾਲ ਟੱਕਰ ਲੈਣ, ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਸਬਰ, ਸੰਤੋਖ ਤੇ ਦ੍ਰਿੜ੍ਹਤਾ ਨਾਲ ਆਪਣੇ ਹੱਕਾਂ ਦੀ ਰਾਖੀ ਕਰਨ ਦਾ ਰਾਹ ਦਿਖਾਇਆ। ਲੱਖ ਯਤਨਾਂ ਦੇ ਬਾਵਜੂਦ ਜਦੋਂ ਜਹਾਂਗੀਰ ਗੁਰੂ ਸਾਹਿਬ ਨੂੰ ਇਸਲਾਮ ਕਬੂਲ ਨਾ ਕਰਵਾ ਸਕਿਆ ਤਾਂ ਉਸ ਨੇ ਸੰਨ 1606 ਈ: ਵਿਚ ਗੁਰੂ ਸਾਹਿਬ ਨੂੰ ਅਨੇਕਾਂ ਤਸੀਹੇ ਦੇ ਕੇ ਸ਼ਹੀਦ ਕਰਵਾ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਅੱਜ ਤੋਂ...
NEXT STORY