ਚੰਡੀਗੜ੍ਹ: ਪੰਜਾਬ ਦੇ ਸਕੂਲਾਂ, ਕਾਲਜਾਂ ਵਿਚ ਇਸ ਵੇਲੇ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ 2 ਜੂਨ ਤੋਂ 30 ਜੂਨ ਤੱਕ ਸਕੂਲੀ ਬੱਚਿਆਂ ਨੂੰ ਛੁੱਟੀਆਂ ਰਹਿਣਗੀਆਂ, ਜਿਸ ਕਾਰਨ ਸਕੂਲ-ਕਾਲਜ ਬੰਦ ਹਨ। ਇਸ ਵਿਚਾਲੇ 7 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਭਰ ਵਿਚ ਸਰਕਾਰੀ ਦਫ਼ਤਰ ਬੰਦ ਰਹਿਣਗੇ। ਅਗਲੇ ਦਿਨ 8 ਜੂਨ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਸਰਕਾਰੀ ਮੁਲਾਜ਼ਮਾਂ ਨੂੰ ਲਗਾਤਾਰ 2 ਛੁੱਟੀਆਂ ਆ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 3 ਤੇ 4 ਜੂਨ ਲਈ ਵੱਡੀ ਭਵਿੱਖਬਾਣੀ! ਪੜ੍ਹੋ ਪੂਰੀ ਖ਼ਬਰ
ਦਰਅਸਲ, 7 ਜੂਨ ਨੂੰ ਈਦ-ਉਲ-ਜੂਹਾ (ਬਕਰੀਦ) ਦਾ ਤਿਉਹਾਰ ਹੈ, ਇਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਸਰਕਾਰੀ ਛੁੱਟੀ ਐਲਾਨੀ ਹੋਈ ਹੈ। ਇਸ ਕਾਰਨ ਪੰਜਾਬ ਭਰ ਦੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੋਕਲ ਪੁਆਇੰਟ ਮਾਰਕੀਟ ਦੀ ਪਾਰਕਿੰਗ ’ਚ ਖੜ੍ਹੀ ਕਾਰ ਨੂੰ ਲੱਗੀ ਅੱਗ
NEXT STORY