ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਤਿਉਹਾਰੀ ਸੀਜ਼ਨ ਕਾਰਨ ਛੁੱਟੀਆਂ ਦੀ ਝੜੀ ਲੱਗੀ ਹੋਈ ਹੈ। ਇਸ ਦੌਰਾਨ ਜਿੱਥੇ ਬੀਤੇ ਦਿਨੀਂ ਸਕੂਲਾਂ-ਕਾਲਜਾਂ ਤੇ ਹੋਰ ਅਦਾਰਿਆਂ ਵਿਚ ਦੀਵਾਲੀ ਦੀ ਛੁੱਟੀ ਸੀ, ਉੱਥੇ ਹੀ ਕਈ ਨਿੱਜੀ ਸੰਸਥਾਵਾਂ ਵੱਲੋਂ ਦੀਵਾਲੀ ਦੀ ਛੁੱਟੀ ਅੱਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿਚ ਹੁਣ ਲਗਾਤਾਰ 2 ਹੋਰ ਛੁੱਟੀਆਂ ਵੀ ਆ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - Diwali ਮੌਕੇ ਪ੍ਰਦੂਸ਼ਣ ਨੇ ਤੋੜ ਦਿੱਤੇ ਸਾਰੇ ਰਿਕਾਰਡ! ਜਲੰਧਰ 'ਚ 750 ਤੋਂ ਵੀ ਟੱਪ ਗਿਆ AQI
ਦਰਅਸਲ, ਭਲਕੇ ਯਾਨੀ 22 ਅਕਤੂਬਰ ਨੂੰ ਸੂਬੇ ਵਿਚ ਵਿਸ਼ਵਕਰਮਾ ਦਿਵਸ ਕਾਰਨ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸਾਰੇ ਸਕੂਲ-ਕਾਲਜ ਤੇ ਹੋਰ ਸਰਕਾਰੀ ਦਫ਼ਤਰ ਬੰਦ ਰਹਿਣ ਵਾਲੇ ਹਨ।

ਉੱਥੇ ਹੀ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਗੁਰਗੱਦੀ ਦਿਵਸ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਇਸ ਦਿਨ ਸਕੂਲ-ਕਾਲਜ ਤੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹਿਣਗੇ, ਪਰ ਸਰਕਾਰੀ ਮੁਲਾਜ਼ਮ ਆਪਣੀ ਲੋੜ ਮੁਤਾਬਕ ਇਸ ਦਿਨ ਛੁੱਟੀ ਲੈ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 'ਆਪ' ਵਿਧਾਇਕ ਨਾਲ ਵਾਪਰਿਆ ਸੜਕ ਹਾਦਸਾ! ਸ਼ਰਾਬ ਦੀ ਲੋਰ 'ਚ ਕਾਰ ਚਾਲਕ ਨੇ ਮਾਰੀ ਟੱਕਰ
ਕੀ ਹੁੰਦੀ ਹੈ ਰਾਖਵੀਂ ਛੁੱਟੀ?
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ, ਇਸ ਸਾਲ ਕੁੱਲ 28 ਰਾਖਵੀਆਂ ਛੁੱਟੀਆਂ ਹਨ। ਹਰੇਕ ਸਰਕਾਰੀ ਮੁਲਾਜ਼ਮ ਆਪਣੀ ਮਰਜ਼ੀ ਮੁਤਾਬਕ ਇਨ੍ਹਾਂ ਵਿਚੋਂ ਕੋਈ 2 ਛੁੱਟੀਆਂ ਕਰ ਸਕਦਾ ਹੈ। ਹਾਲਾਂਕਿ ਇਨ੍ਹਾਂ ਦਿਨਾਂ ਦੌਰਾਨ ਦਫ਼ਤਰਾਂ ਵਿਚ ਕੰਮ-ਕਾਜ ਆਮ ਵਾਂਗ ਚੱਲਦਾ ਰਹਿੰਦਾ ਹੈ ਤੇ ਸਕੂਲ ਕਾਲਜ ਵੀ ਖੁੱਲ੍ਹੇ ਰਹਿੰਦੇ ਹਨ।
ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ
NEXT STORY