ਚੰਡੀਗੜ੍ਹ (ਵੈੱਬ ਡੈਸਕ): ਬੱਚਿਆਂ ਨੇ ਤਿਉਹਾਰੀ ਸੀਜ਼ਨ 'ਚ ਛੁੱਟੀਆਂ ਦਾ ਖ਼ੂਬ ਅਨੰਦ ਮਾਣਿਆ ਹੈ। ਤਿਉਹਾਰਾਂ ਕਰਕੇ ਅਕਤੂਬਰ ਮਹੀਨੇ ਕਈ ਛੁੱਟੀਆਂ ਆਈਆਂ, ਜਿਸ ਕਰਕੇ ਸਰਕਾਰੀ ਮੁਲਾਜ਼ਮਾਂ ਅਤੇ ਬੱਚਿਆਂ ਦੀਆਂ ਮੌਜਾਂ ਲੱਗੀਆਂ ਰਹੀਆਂ। ਇਸ ਦੇ ਨਾਲ ਹੀ ਹੁਣ ਨਵੰਬਰ ਮਹੀਨੇ ਦੀ ਸ਼ੁਰੂਆਤ ਵਿਚ ਹੀ ਇਕ ਹੋਰ ਛੁੱਟੀ ਆ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਕਿੰਨ੍ਹਾਂ ਔਰਤਾਂ ਨੂੰ ਮਿਲਣਗੇ 1000-1000 ਰੁਪਏ? ਸਕੀਮ ਦੀਆਂ ਸ਼ਰਤਾਂ ਬਾਰੇ ਮੰਤਰੀ ਦਾ ਵੱਡਾ ਬਿਆਨ
ਪੰਜਾਬ ਸਰਕਾਰ ਵੱਲੋਂ ਬੁੱਧਵਾਰ ਯਾਨੀ ਕਿ 5 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲਾਂ-ਕਾਲਜਾਂ ਅਤੇ ਦਫ਼ਤਰਾਂ ਵਿਚ ਛੁੱਟੀ ਰਹੇਗੀ। ਇਸ ਸਬੰਧੀ ਨੋਟੀਫ਼ਿਕੇਸ਼ਨ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।
ਪੰਜਾਬ ਵਿਚ ਇਨ੍ਹਾਂ ਤਰੀਕਾਂ ਨੂੰ ਪਵੇਗਾ ਮੀਂਹ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
NEXT STORY