ਚੰਡੀਗੜ੍ਹ (ਵੈੱਬ ਡੈਸਕ): ਮਾਰਚ ਮਹੀਨੇ ਦੇ ਅਖ਼ੀਰ ਵਿਚ ਐਤਵਾਰ ਤੋਂ ਇਲਾਵਾ ਦੋ ਸਰਕਾਰੀ ਛੁੱਟੀਆਂ ਵੀ ਆ ਰਹੀਆਂ ਹਨ। ਇਸ ਦੌਰਾਨ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣ ਵਾਲੇ ਹਨ। 26 ਅਤੇ 31 ਮਾਰਚ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ।

ਦਰਅਸਲ, 26 ਮਾਰਚ ਦਿਨ ਵੀਰਵਾਰ ਨੂੰ ਰਾਮ ਨੌਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ 26 ਮਾਰਚ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸੇ ਤਰ੍ਹਾਂ 31 ਮਾਰਚ ਦਿਨ ਮੰਗਲਵਾਰ ਨੂੰ ਮਹਾਵੀਰ ਜੈਯੰਤੀ ਮਨਾਈ ਜਾ ਰਹੀ ਹੈ। ਇਸ ਦਿਨ ਵੀ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ ਤੇ ਸਾਰੇ ਸਕੂਲ ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
'ਭੁੱਲਰ ਦਾ ਅਸਤੀਫਾ ਅਜੇ ਤੱਕ ਗਵਰਨਰ ਤੱਕ ਨਹੀਂ ਪੁੱਜਾ', ਮਜੀਠੀਆ ਨੇ ਫਿਰ ਘੇਰੀ ਮਾਨ ਸਰਕਾਰ
NEXT STORY