ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ 27 ਅਪ੍ਰੈਲ ਮਤਲਬ ਕਿ ਅੱਜ ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਛੁੱਟੀ ਦੇ ਐਲਾਨ ਦੇ ਮੱਦੇਨਜ਼ਰ 27 ਅਪ੍ਰੈਲ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਬੈਠਕ ਨੂੰ ਵੀ 28 ਅਪ੍ਰੈਲ ਨੂੰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਸਿਆਸਤ ਦੇ ਬਾਬਾ ਬੋਹੜ ਦੇ ਅੰਤਿਮ ਦਰਸ਼ਨਾਂ ਲਈ ਪੁੱਜ ਰਹੇ ਆਗੂ, ਦੇਖੋ ਗਮਗੀਨ ਮਾਹੌਲ ਦੀਆਂ ਤਸਵੀਰਾਂ
ਸਰਕਾਰੀ ਸੂਚਨਾ ਮੁਤਾਬਕ ਹੁਣ ਮੰਤਰੀ ਮੰਡਲ ਦੀ ਬੈਠਕ 28 ਅਪ੍ਰੈਲ ਨੂੰ ਪੰਜਾਬ ਸਿਵਲ ਸਕੱਤਰੇਤ 'ਚ ਸਵੇਰੇ 10.30 ਵਜੇ ਹੋਵੇਗੀ। ਇਸ ਤੋਂ ਪਹਿਲਾਂ ਸੀਨੀਅਰ ਨੇਤਾ ਦੇ ਦਿਹਾਂਤ ’ਤੇ 25 ਅਪ੍ਰੈਲ ਨੂੰ ਭਾਰਤ ਸਰਕਾਰ ਨੇ 26-27 ਅਪ੍ਰੈਲ ਭਾਵ 2 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਬਦਲਿਆ ਕੈਬਨਿਟ ਮੀਟਿੰਗ ਦਾ ਸਮਾਂ, ਜਾਣੋ ਕੀ ਹੈ ਕਾਰਨ
ਸ਼ਰਧਾਂਜਲੀ ਦੇਣ ਨਹੀਂ ਪਹੁੰਚ ਸਕੇ ਮੁੱਖ ਮੰਤਰੀ ਭਗਵੰਤ ਮਾਨ
ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਬੁੱਧਵਾਰ ਸ਼ਰਧਾਂਜਲੀ ਦੇਣ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਪਹੁੰਚ ਸਕੇ। ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੈਅ ਸ਼ਡਿਊਲ ਮੁਤਾਬਕ ਜੰਮੂ-ਕਸ਼ਮੀਰ 'ਚ ਦੇਸ਼ ਦੀ ਸੇਵਾ ਦੌਰਾਨ 20 ਅਪ੍ਰੈਲ ਨੂੰ ਸ਼ਹੀਦ ਹੋਣ ਵਾਲੇ ਚਾਰ ਬਹਾਦਰ ਫ਼ੌਜੀਆਂ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਰੂਪ ਵਜੋਂ ਇਕ-ਇਕ ਕਰੋੜ ਰੁਪਏ ਦਾ ਚੈੱਕ ਸੌਂਪਣ ਜਾਣਾ ਸੀ। ਇਸ ਲਈ ਉਹ ਸ਼ਰਧਾਂਜਲੀ ਦੇਣ ਨਹੀਂ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਬਾਦਲ ਪਿੰਡ 'ਚ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਜਾ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹਿਮਾਚਲ 'ਚ ਬਰਫ਼ਬਾਰੀ, ਜਾਣੋ ਪੰਜਾਬ 'ਚ ਅਗਲੇ 4 ਦਿਨਾਂ ਦਾ ਹਾਲ
NEXT STORY