ਚੰਡੀਗੜ੍ਹ : ਪੰਜਾਬ ਸਰਕਾਰ ਨੇ 5 ਅਕਤੂਬਰ 2024 ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਾਰੇ ਵਪਾਰ, ਉਦਯੋਗ, ਕਾਰੋਬਾਰ ਜਾਂ ਹੋਰ ਕਿਸੇ ਵੀ ਸੰਸਥਾ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪ੍ਰਤੀਨਿਧਤਾ ਕਾਨੂੰਨ 1951 ਦੇ ਸੈਕਸ਼ਨ 135ਬੀ (1) ਅਧੀਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਛੁੱਟੀਆਂ ਹੋਣ ਦੇ ਬਾਵਜੂਦ ਖੁੱਲ੍ਹੇ ਰਹਿਣਗੇ ਪੰਜਾਬ ਦੇ ਇਹ ਦਫ਼ਤਰ
ਸਰਕਾਰੀ ਨੋਟੀਫਿਕੇਸ਼ਨ ਵਿਚ ਜ਼ੋਰ ਦਿੱਤਾ ਗਿਆ ਹੈ ਕਿ ਸਾਰੇ ਕਰਮਚਾਰੀ, ਭਾਵੇਂ ਉਹ ਕਿਸੇ ਵੀ ਸੈਕਟਰ ਨਾਲ ਸੰਬੰਧਤ ਹਨ, ਨੂੰ ਤਨਖਾਹ ਸਮੇਤ ਛੁੱਟੀ ਦੇ ਅਧਿਕਾਰ ਮਿਲਣਗੇ ਤਾਂ ਜੋ ਉਨ੍ਹਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਵੋਟ ਪਾਉਣ ਵਿਚ ਕੋਈ ਰੁਕਾਵਟ ਨਾ ਆਵੇ। ਚੋਣ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਇਹ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਦੀ ਘੋਸ਼ਣਾ ਸਰਕਾਰ ਵਲੋਂ ਵੋਟਰ ਟਰਨਆਊਟ ਵਧਾਉਣ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕਾਂਗਰਸੀਆਂ ਨਾਲ ਵਿਵਾਦ ਤੋਂ ਬਾਅਦ ਗੁਰਦਾਸਪੁਰ ਦੇ ਡੀ. ਸੀ. ਦਾ ਵੱਡਾ ਬਿਆਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਨਾਨਗਰ ਵਿਖੇ ਫਰਨੀਚਰ ਹਾਊਸ ਦੀ ਵਰਕਸ਼ਾਪ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
NEXT STORY