ਜਲੰਧਰ : ਪੰਜਾਬ ਸਰਕਾਰ ਵਲੋਂ 26 ਜਨਵਰੀ (ਗਣਤੰਤਰ ਦਿਵਸ) ਤੋਂ ਬਾਅਦ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਸਰਕਾਰੀ ਸਕੂਲਾਂ ਵਿਚ ਤਾਂ ਛੁੱਟੀ ਕੀਤੀ ਗਈ ਹੈ ਪਰ ਕਈ ਪ੍ਰਾਈਵੇਟ ਸਕੂਲਾਂ ਨੇ ਸਰਕਾਰੀ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਸੋਮਵਾਰ ਨੂੰ ਸਕੂਲ ਬੰਦ ਨਹੀਂ ਕੀਤੇ। ਜਲੰਧਰ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਸਰਕਾਰ ਦੇ ਹੁਕਮਾਂ ਨੂੰ ਦਰਕਿਨਾਰ ਕਰਦੇ ਹੋਏ 27 ਜਨਵਰੀ ਨੂੰ ਸਕੂਲ ਆਮ ਵਾਂਗ ਹੀ ਖੋਲ੍ਹੇ ਗਏ। ਦੱਸਣਯੋਗ ਹੈ ਕਿ ਜਲੰਧਰ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਤਿਰੰਗਾ ਲਹਿਰਾਉਣ ਦੀ ਦੀ ਰਸਮ ਅਦਾ ਕਰਨ ਉਪਰੰਤ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ ਪਰ ਇੰਝ ਲੱਗਦਾ ਹੈ ਕਿ ਜਿਵੇਂ ਕਈ ਪ੍ਰਾਈਵੇਟ ਸਕੂਲ ਸਰਕਾਰ ਦੇ ਹੁਕਮਾਂ ਦੀ ਸਗੋਂ ਪ੍ਰਵਾਹ ਹੀ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕਾਰਵਾਈ ਦਾ ਵੀ ਡਰ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ
ਇਸ ਸੰਬੰਧੀ ਜਦੋਂ ਜਲੰਧਰ ਦੇ ਡੀ. ਓ. ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ ਜੇਕਰ ਪ੍ਰਾਈਵੇਟ ਸਕੂਲਾਂ ਨੇ ਹੁਕਮਾਂ ਦੀ ਉਲੰਘਣਾ ਕੀਤੀ ਹੈ ਤਾਂ ਇਸ ਦੀ ਜਾਂਚ ਕੀਤੀ ਜਾਵੇਗੀ। ਹੁਣ ਦੇਖਣਾ ਇਹ ਹੈ ਕਿ ਜਿਸ ਤਰ੍ਹਾਂ ਪ੍ਰਾਈਵੇਟ ਸਕੂਲ ਨਾ ਸਿਰਫ ਮਨਰਜ਼ੀ ਕਰਦਿਆਂ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ ਕੀ ਇਨ੍ਹਾਂ ਸਕੂਲਾਂ ਖ਼ਿਲਾਫ਼ ਸਿੱਖਿਆ ਵਿਭਾਗ ਕੋਈ ਕਾਰਵਾਈ ਕਰਦਾ ਹੈ ਜਾਂ ਨਹੀਂ।
ਇਹ ਵੀ ਪੜ੍ਹੋ : ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਲੈ ਕੇ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਾ. ਅੰਬੇਡਕਰ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਸੁਖਬੀਰ ਬਾਦਲ ਦਾ ਵੱਡਾ ਬਿਆਨ
NEXT STORY