ਮਾਲੇਰਕੋਟਲਾ (ਜ਼ਹੂਰ): ਮਾਲੇਰਕੋਟਲਾ ਜ਼ਿਲ੍ਹੇ ਵਿਚ ਸ਼ੁੱਕਰਵਾਰ 26 ਜੂਨ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਮੁਹੱਰਮ (ਯੋਮ-ਏ- ਅਸੂਰਾ) ਮੌਕੇ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ।

ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ 26 ਜੂਨ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ/ਅਰਧ ਸਰਕਾਰੀ ਦਫ਼ਤਰ ਅਤੇ ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਜਿਹੜੇ ਸਕੂਲਾਂ, ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ 'ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।
ਅੰਮ੍ਰਿਤਸਰ 'ਚ ਪੱਛਮੀ ਬੰਗਾਲ ਦੇ ਵਿਅਕਤੀ ਨਾਲ ਲੁੱਟ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਮਗਰੋਂ 4 ਗ੍ਰਿਫ਼ਤਾਰ
NEXT STORY