ਅੰਮ੍ਰਿਤਸਰ (ਦਲਜੀਤ)- ਥੋਕ ਕੈਮਿਸਟ ਐਸੋਸੀਏਸ਼ਨ ਨੇ ਸਾਲ 2026 ਦੇ ਸਮਰ ਵੋਕੇਸ਼ਨ ਸ਼ੈਡਿਊਲ ’ਚ ਅਹਿਮ ਬਦਲਾਅ ਕਰਦਿਆਂ ਨਵੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਇਹ ਛੁੱਟੀਆਂ 25, 26 ਅਤੇ 27 ਜੂਨ ਨੂੰ ਪ੍ਰਸਤਾਵਿਤ ਸਨ ਪਰ ਮੈਂਬਰਾਂ ਦੀ ਸਲਾਹ ਅਤੇ ਸਮੂਹਿਕ ਫੈਸਲੇ ਤੋਂ ਬਾਅਦ ਇਸ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਹੁਣ ਐਸੋਸੀਏਸ਼ਨ ਦੇ ਅਧੀਨ ਆਉਣ ਵਾਲੀਆਂ ਸਾਰੀਆਂ ਦੁਕਾਨਾਂ 29, 30 ਜੂਨ ਅਤੇ 1 ਜੁਲਾਈ ਨੂੰ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨ ਦਿਨਾਂ ਦੌਰਾਨ ਸਾਰੇ ਥੋਕ ਦਵਾਈ ਕਾਰੋਬਾਰੀਆਂ ਦਾ ਕੰਮਕਾਜ ਬੰਦ ਰਹੇਗਾ।
ਇਹ ਵੀ ਪੜ੍ਹੋ- ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ, ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ
ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਛੁੱਟੀਆਂ ਤੋਂ ਬਾਅਦ ਵੀਰਵਾਰ 2 ਜੁਲਾਈ 2026 ਤੋਂ ਸਾਰੀਆਂ ਵਪਾਰਕ ਗਤੀਵਿਧੀਆਂ ਆਮ ਵਾਂਗ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਐਸੋਸੀਏਸ਼ਨ ਦੀ ਮੀਟਿੰਗ ’ਚ ਸਰਬਸੰਮਤੀ ਨਾਲ ਇਹ ਵੀ ਫੈਸਲਾ ਲਿਆ ਗਿਆ ਕਿ ਮੈਂਬਰਾਂ ਦੀ ਮੰਗ ਨੂੰ ਧਿਆਨ ’ਚ ਰੱਖਦਿਆਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਵੀ ਛੁੱਟੀ ਰੱਖੀ ਜਾਵੇਗੀ। ਉਨ੍ਹਾਂ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸ਼ਡਿਊਲ ਅਨੁਸਾਰ ਆਪਣੀ ਕਾਰਜ ਯੋਜਨਾ ਬਣਾਉਣ ਅਤੇ ਐਸੋਸੀਏਸ਼ਨ ਦੇ ਫੈਸਲੇ ਦੀ ਪਾਲਣਾ ਕਰਨ।
ਇਹ ਵੀ ਪੜ੍ਹੋ- ਪੰਜਾਬ 'ਚ 30,00,00,000 ਦੀ ਹੈਰੋਇਨ ਨਾਲ ਫੜਿਆ ਗਿਆ ਤਸਕਰ, ਹੋਰ ਸਾਮਾਨ ਵੀ ਹੋਇਆ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY