ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਵਿਚ 08 ਮਾਰਚ ਯਾਨੀ ਕਿ ਸ਼ਨੀਵਾਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ, ਜੋਕਿ ਸਰਕਾਰੀ ਮੁਲਾਜ਼ਮਾਂ ਲਈ ਹੋਵੇਗੀ। ਦਰਅਸਲ 08 ਮਾਰਚ ਨੂੰ ਅੰਤਰ-ਰਾਸ਼ਟਰੀ ਮਹਿਲਾ ਦਿਵਸ ਹੈ। ਇਸ ਦੇ ਨਾਲ ਹੀ ਅਗਲੇ ਦਿਨ ਐਤਵਾਰ ਵੀ ਆ ਰਿਹਾ ਹੈ, ਜਿਸ ਕਾਰਨ ਐਤਵਾਰ ਨੂੰ ਬੱਚਿਆਂ ਦੀਆਂ ਮੌਜਾਂ ਲੱਗਣੀਆਂ। ਇਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ ਇਹ ਛੁੱਟੀ ਵੀ ਸ਼ਾਮਲ ਹੈ। ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਸਾਲ ਵਿਚ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।
ਇਹ ਵੀ ਪੜ੍ਹੋ : ਹੱਦ ਹੀ ਹੋ ਗਈ! ਚਾਵਾਂ ਨਾਲ ਸ਼ੋਅਰੂਮ 'ਚੋਂ ਕੱਢਵਾਈ ਸਕੂਟਰੀ, ਰੋਡ 'ਤੇ ਚੜ੍ਹਦੇ ਹੀ ਪੁਲਸ ਨੇ ਕਰ 'ਤਾ...
8 ਮਾਰਚ ਨੂੰ ਖੁੱਲ੍ਹੇ ਰਹਿਣਗੇ ਸਕੂਲ ਤੇ ਦਫ਼ਤਰ
ਹਾਲਾਂਕਿ ਇਥੇ ਸਾਫ਼ ਕਰ ਦਈਏ ਕਿ 08 ਮਾਰਚ ਨੂੰ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 8 ਮਾਰਚ ਨੂੰ ਸਕੂਲ, ਕਾਲਜ ਅਤੇ ਹੋਰ ਵਪਾਰਕ ਅਦਾਰੇ ਆਮ ਵਾਂਗ ਹੀ ਖੁੱਲ੍ਹੇ ਰਹਿਣਗੇ। ਹਾਲਾਂਕਿ ਸਰਕਾਰੀ ਕਰਮਚਾਰੀਆਂ ਕੋਲ ਇਹ ਛੁੱਟੀ ਲੈਣ ਦਾ ਵਿਕਲਪ ਹੋਵੇਗਾ। ਇਸ ਦਾ ਮਤਲਬ ਹੈ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਇਸ ਦਿਨ ਛੁੱਟੀ ਲੈਣਾ ਚਾਹੁੰਦਾ ਹੈ ਤਾਂ ਉਹ ਛੁੱਟੀ ਲੈ ਸਕਦਾ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ, ਨਸ਼ਾ ਤਸਕਰਾਂ ਤੇ ਪੁਲਸ ਵਿਚਾਲੇ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
GNDU 'ਚ ਹੰਗਾਮਾ, ਸੁਰੱਖਿਆ ਗਾਰਡ ਤੇ ਵਿਦਿਆਰਥੀਆਂ ਵਿਚਕਾਰ ਝਗੜੇ ’ਚ ਉਤਰੀਆਂ ਪੱਗਾਂ
NEXT STORY