ਰੂਪਨਗਰ (ਵਿਜੇ ਸ਼ਰਮਾ)- ਸੇਵਾ ਕੇਂਦਰਾਂ ਵਿਚ ਕੰਮ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਰੂਪਨਗਰ ਜ਼ਿਲ੍ਹਾ ਆਈ. ਟੀ. ਮੈਨੇਜਰ ਮੋਨਿਕਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਵਿਖੇ 11 ਜਨਵਰੀ ਨੂੰ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਇਕ ਦਿਨ ਦੀ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਅੱਜ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਹੋਣ ਕਾਰਨ ਸੇਵਾ ਕੇਂਦਰਾਂ ਵਿਚ ਜਨਤਕ ਸੇਵਾਵਾਂ ਬੰਦ ਰਹਿਣਗੀਆਂ ਜ਼ਿਲ੍ਹੇ ਦੇ ਨਿਵਾਸੀ ਆਪਣੇ ਕੰਮ-ਕਾਜ ਸਬੰਧੀ ਅਗਲੇ ਦਿਨ ਤੋਂ ਆਮ ਦਿਨ ਦੀ ਤਰ੍ਹਾਂ ਸੇਵਾਵਾਂ ਲੈ ਸਕਣਗੇ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਏ ਜਾਰੀ
NEXT STORY