ਲੁਧਿਆਣਾ, (ਵਿੱਕੀ) - ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਹੋਣ ਵਾਲੇ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ 13 ਮਾਰਚ ਤੋਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਕੋਵਿਡ ਦੀ ਸਥਿਤੀ ਨੂੰ ਰਿਵਿਊ ਕਰਨ ਲਈ ਮੁੱਖ ਸਕੱਤਰ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗਾਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਬਾਰੇ ਮਿਲੇ ਸੁਝਾਵਾਂ ਦੇ ਮੱਦੇਨਜ਼ਰ ਛੁੱਟੀਆਂ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕ ਪਹਿਲਾਂ ਦੀ ਤਰ੍ਹਾਂ ਆਉਂਦੇ ਰਹਿਣਗੇ। ਵਿਦਿਆਰਥੀਆਂ ਵੱਲੋਂ ਸਾਰੀਆਂ ਜਮਾਤਾਂ ਦੇ ਇਮਤਿਹਾਨ ਕੋਵਿਡ-19 ਸਬੰਧੀ ਵੱਖ-ਵੱਖ ਸਮੇਂ 'ਤੇ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਅਨੁਸਾਰ ਆਫਲਾਈਨ ਲਏ ਜਾਣਗੇ ਪਰ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸਕੂਲਾਂ ਵਿੱਚ ਜ਼ਿਆਦਾ ਭੀੜ ਨਾ ਹੋਵੇ। ਜਿੱਥੇ ਕਿਤੇ ਅਧਿਆਪਕ ਜਾਂ ਵਿਦਿਆਰਥੀ ਕੋਰੋਨਾ ਪ੍ਰਭਾਵਿਤ ਪਾਏ ਜਾਂਦੇ ਹਨ ਤਾਂ ਸਬੰਧਿਤ ਸਕੂਲ ਵੱਲੋਂ ਸਿਹਤ ਵਿਭਾਗ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਨੂੰ ਸਮੇਂ-ਸਮੇਂ 'ਤੇ ਵਿਭਾਗ ਵੱਲੋਂ ਜਾਰੀ ਪੱਤਰਾਂ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਸਰਕਾਰ/ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਹਦਾਇਤਾਂ ਦਾ ਵੀ ਪਾਲਣ ਕਰਨਾ ਯਕੀਨੀ ਬਣਾਇਆ ਜਾਵੇ।
ਜਿਕਰਯੋਗ ਹੈ ਕਿ ਪੰਜਵੀ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 16 ਮਾਰਚ ਤੋਂ, 8ਵੀਂ ਅਤੇ 12ਵੀਂ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਅਤੇ ਦਸਵੀਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋਣੀਆਂ ਹਨ। ਨਾਨ ਬੋਰਡ ਜਮਾਤਾਂ ਵਿੱਚ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਦੇ ਪੇਪਰ 15 ਮਾਰਚ ਤੋਂ ਅਤੇ ਪਹਿਲੀ ਤੋਂ ਚੌਥੀ ਜਮਾਤਾਂ ਦੀ ਪ੍ਰੀਖਿਆ 17 ਮਾਰਚ ਤੋਂ ਸ਼ਰੂ ਹੋਣ ਜਾ ਰਹੀਆਂ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸਕੂਲ ਬੰਦ ਕਰਨ ਦੇ ਦਿੱਤੇ ਹੁਕਮ
NEXT STORY