ਚੰਡੀਗੜ੍ਹ: ਸੂਬੇ ਦੇ ਕਈ ਇਲਾਕਿਆਂ 'ਚ ਅਜੇ ਵੀ ਹੜ੍ਹ ਦੇ ਹਾਲਾਤ ਬਣੇ ਹੋਏ ਹਨ। ਇਸ ਵਿਚਾਲੇ ਜ਼ਿਲ੍ਹਾ ਫਿਰੋਜ਼ਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਕੁਝ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੁਝ ਸਕੂਲਾਂ ਵਿਚ ਪਾਣੀ ਭਰ ਚੁੱਕਿਆ ਹੈ। ਸੜਕਾਂ ਉੱਪਰ ਖੜ੍ਹੇ ਪਾਣੀ ਕਾਰਨ ਸਕੂਲ ਪਹੁੰਚਣ ਦਾ ਕੋਈ ਰਸਤਾ ਵੀ ਨਹੀਂ ਬਚਿਆ। ਇਸ ਕਾਰਨ ਇਲਾਕੇ ਦੇ ਕੁਝ ਸਕੂਲਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਟਾਫ਼ੀਆਂ ਖਾਣ ਮਗਰੋਂ ਵਿਗੜੀ ਬੱਚੀਆਂ ਦੀ ਸਿਹਤ, ਸਕੀਆਂ ਭੈਣਾਂ ਦੀ ਹੋਈ ਮੌਤ
26 ਅਗਸਤ ਤਕ ਬੰਦ ਰਹਿਣਗੇ ਫਿਰੋਜ਼ਪੁਰ ਦੇ ਸਕੂਲ
ਜ਼ਿਲ੍ਹਾ ਫਿਰੋਜ਼ਪੁਰ ਦੇ ਕੁਝ ਸਕੂਲਾਂ ਵਿਚ 19 ਤੋਂ 26 ਅਗਸਤ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜੀਸਟਰੇਟ ਰਾਜੇਸ਼ ਧੀਮਾਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਲਾਕੇ ਦੇ 19 ਸਕੂਲ 26 ਅਗਸਤ ਤਕ ਬੰਦ ਰਹਿਣਗੇ। ਉਨ੍ਹਾਂ ਵੱਲੋਂ ਇਨ੍ਹਾਂ ਸਕੂਲਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਆਨਲਾਈਨ ਪਾਸਪੋਰਟ ਅਪਲਾਈ ਕਰਨ ਵਾਲੇ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਚੇਤਾਵਨੀ
ਸ੍ਰੀ ਆਨੰਦਪੁਰ ਸਾਹਿਬ ਦੇ ਸਕੂਲ 19 ਅਗਸਤ ਨੂੰ ਰਹਿਣਗੇ ਬੰਦ
ਸ੍ਰੀ ਅਨੰਦਪੁਰ ਸਾਹਿਬ ਵਿਚ ਕੁਝ ਪਿੰਡਾਂ ਵਿਚ ਸਤਲੁਜ ਦਰਿਆ ਦਾ ਪਾਣੀ ਵੜਣ ਕਾਰਨ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਸੀ। ਇਸ 18 ਅਗਸਤ ਨੂੰ 29 ਸਕੂਲ ਅਤੇ ਆਂਗਣਵਾੜੀ ਸੈਂਟਰਾਂ ਵਿਚ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਹੁਣ ਇਨ੍ਹਾਂ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿਚ 19 ਅਗਸਤ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ-ਦਿਹਾੜੇ ਪਿਸਤੌਲ ਦੀ ਨੋਕ ’ਤੇ 62 ਲੱਖ ਦੀ ਲੁੱਟ, ਕਾਰ ਸਵਾਰ ਲੁਟੇਰਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
NEXT STORY