ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਵਿਸ਼ੇਸ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿ.) ਅਤੇ (ਸੈ.ਸੀ.) ਫਿਰੋਜ਼ਪੁਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖਦੇ ਹੋਏ ਮਿਤੀ 25-07-2023 ਤੋਂ 29-07-2023 ਤੱਕ ਕਈ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਜਿਨ੍ਹਾਂ ਸਕੂਲਾਂ ਵਿੱਚ ਛੁੱਟੀਆਂ ਦਾ ਨੋਟਿਸ ਜਾਰੀ ਹੋਇਆ ਹੈ ਉਨ੍ਹਾਂ ਵਿੱਚ ਸਰਕਾਰੀ ਮਿਡਲ ਸਕੂਲ ਆਲੇ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਪ੍ਰਾਇਮਰੀ ਸਕੂਲ ਕਾਲੇ ਕੇ ਹਿਠਾੜ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੰਡਾਲਾ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਲਈ ਚਿੰਤਾ ਭਰੀ ਖ਼ਬਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਲਈ ਯੈਲੋ ਅਲਰਟ ਜਾਰੀ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਦੀ ਪ੍ਰਤੀ ਬੇਨਤੀ ਅਨੁਸਾਰ ਲਗਾਤਾਰ ਮੀਂਹ ਪੈਣ ਕਾਰਨ ਜ਼ਿਲ੍ਹਾ ਫਿਰੋਜ਼ਪੁਰ ਦੇ ਕੁਝ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਇਸ ਲਈ ਉਕਤ ਸਕੂਲਾਂ ਵਿੱਚ ਅਤੇ ਸਕੂਲ ਪਹੁੰਚਣ ਦੇ ਰਸਤੇ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਸਕੂਲ ਪਹੁੰਚਣ ਦਾ ਕੋਈ ਰਸਤਾ ਨਹੀਂ ਹੈ। ਇਸ ਕਾਰਨ ਹਾਲ ਦੀ ਘੜੀ ਇਹ ਸਕੂਲ ਬੰਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ : ਮੋਟਰਸਾਈਕਲ 'ਤੇ ਜਾ ਰਹੇ 7ਵੀਂ ਦੇ ਵਿਦਿਆਰਥੀ ਦਾ ਗਲ਼ਾ ਵੱਢਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪੁਲਸ ਨੇ ਨਸ਼ਾ ਤਸਕਰੀ ਦੇ ਸ਼ੱਕ ਵਿਚ ਹਿਰਾਸਤ ’ਚ ਲਏ ਪਤੀ-ਪਤਨੀ ਤੇ ਪੁੱਤਰ, ਥਾਣੇ ’ਚ ਮਹਿਲਾ ਦੀ ਮੌਤ
NEXT STORY