ਤਰਨਤਾਰਨ (ਰਮਨ)- ਭਾਰਤ-ਪਾਕਿ ਤਣਾਅ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹੇ ਤਰਨਤਾਰਨ ਵਿਚ ਭਲਕੇ ਤੋਂ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਹਨ ਪਰ ਸਟਾਫ਼ ਮੌਜੂਦ ਰਹੇਗਾ। ਭਲਕੇ ਯਾਨੀ 8 ਤਾਰੀਖ਼ ਤੋਂ ਲੈ ਕੇ 11 ਤਾਰੀਖ਼ ਤੱਕ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੇ ਆਦੇਸ਼ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ: ਪੁੰਛ ਦੇ ਗੁਰੂ ਘਰ 'ਤੇ ਹੋਏ ਹਮਲੇ ਦੀ ਸੁਖਬੀਰ ਬਾਦਲ ਨੇ ਕੀਤੀ ਨਿੰਦਾ

ਇਹ ਫ਼ੈਸਲਾ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਨਿੱਜੀ ਸਕੂਲ ਕੱਲ੍ਹ 8 ਮਈ ਤੋਂ ਲੈ ਕੇ 11 ਮਈ ਤੱਕ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਦਾ ਫ਼ੈਸਲਾ ਸਥਿਤੀ ਨੂੰ ਮੁੜ ਵਿਚਾਰਨ ਮਗਰੋਂ ਲਿਆ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ 'ਚ ਲੋਕ ਕਰਨ ਲੱਗੇ ਰਾਸ਼ਨ ਇਕੱਠਾ, ਸ਼ਾਪਿੰਗ ਮਾਲ ਦੇ ਬਾਹਰ ਲੱਗੀ ਭੀੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵਿਚ ਬੰਬ ਹੋਣ ਦੀ ਖਬਰ, ਪਈਆਂ ਭਾਜੜਾਂ
NEXT STORY