ਲੁਧਿਅਣਾ (ਹਿਤੇਸ਼)- ਜਿਨ੍ਹਾਂ ਲੋਕਾਂ ਨੇ ਇਕ ਹਫਤੇ ਅੰਦਰ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਇਆ, ਉਨ੍ਹਾਂ ਨੂੰ 31 ਦਸੰਬਰ ਤੋਂ ਬਾਅਦ 10 ਫੀਸਦੀ ਜੁਰਮਾਨਾ ਦੇਣਾ ਪਵੇਗਾ। ਇਹ ਜਾਣਕਾਰੀ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਵੱਲੋਂ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 27 ਦਸੰਬਰ ਨੂੰ ਲੈ ਕੇ ਹੋ ਗਈ ਭਵਿੱਖਬਾਣੀ, ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਕਿਹਾ ਕਿ ਸਰਕਾਰ ਦੀ ਪਾਲਿਸੀ ਮੁਤਾਬਕ 31 ਮਾਰਚ ਤੋਂ ਲੈ ਕੇ 30 ਸਤੰਬਰ ਤੱਕ ਮੌਜੂਦਾ ਵਿੱਤੀ ਸਾਲ ਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ 10 ਫੀਸਦੀ ਛੋਟ ਦਿੱਤੀ ਜਾਂਦੀ ਹੈ, ਜਿਸ ਤੋਂ ਬਾਅਦ 31 ਦਸੰਬਰ ਤੱਕ ਪੂਰਾ ਪ੍ਰਾਪਰਟੀ ਟੈਕਸ ਦੇਣਾ ਪੈਂਦਾ ਹੈ ਪਰ ਇਸ ਤੋਂ ਬਾਅਦ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ 10 ਫੀਸਦੀ ਜੁਰਮਾਨਾ ਦੇਣਾ ਪਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਣਗੇ ਗੜ੍ਹੇ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਦਫ਼ਤਰ
ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦੀ ਡੈੱਡਲਾਈਨ ਇਕ ਹਫਤੇ ਤੋਂ ਬਾਅਦ ਖ਼ਤਮ ਹੋ ਜਾਵੇਗੀ। ਇਸ ਦੇ ਮੱਦੇਨਜ਼ਰ ਲੋਕਾਂ ਨੂੰ ਸਹੂਲਤ ਦੇਣ ਲਈ ਇਹ ਫ਼ੈਸਲਾ ਲਿਆ ਗਿਆ ਹੈ ਕਿ ਨਗਰ ਨਿਗਮ ਦੇ ਦਫ਼ਤਰ 28, 29 ਦਸੰਬਰ ਨੂੰ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ ; ਸਕੂਲਾਂ ਨੂੰ ਜਾਰੀ ਹੋ ਗਿਆ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
NEXT STORY