ਲੁਧਿਆਣਾ(ਮਹਿਰਾ)- ਗਰਮੀਆਂ ਦੀਆਂ ਛੁੱਟੀਆਂ ਕਾਰਨ ਸੂਬੇ ਭਰ ਦੀਆਂ ਸੈਸ਼ਨ ਅਤੇ ਹੇਠਲੀਆਂ ਅਦਾਲਤਾਂ ਬੰਦ ਰਹਿਣਗੀਆਂ। 1 ਜੂਨ ਤੋਂ 30 ਜੂਨ ਤੱਕ ਅਦਾਲਤਾਂ ਵਿੱਚ ਸਿਵਲ ਕੇਸਾਂ ਦੀ ਰੈਗੂਲਰ ਸੁਣਵਾਈ ਨਹੀਂ ਹੋਵੇਗੀ, ਜਦਕਿ 13 ਜੂਨ ਤੱਕ ਅਦਾਲਤਾਂ ਵਿੱਚ ਫ਼ੌਜਦਾਰੀ ਕੰਮ ਜਾਰੀ ਰਹੇਗਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲ ਨਿਤਿਨ ਕਪਿਲਾ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਕਾਰਨ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਦੇ ਜ਼ਿਲ੍ਹਾ ਅਤੇ ਤਹਿਸੀਲਾਂ ਅਧੀਨ ਆਉਂਦੀਆਂ ਸਾਰੀਆਂ ਅਦਾਲਤਾਂ ਵਿੱਚ 1 ਜੂਨ ਤੋਂ 30 ਜੂਨ ਤੱਕ ਸਿਵਲ ਕੇਸਾਂ ਦੀ ਰੋਜ਼ਾਨਾ ਸੁਣਵਾਈ ਨਹੀਂ ਹੋਵੇਗੀ, ਜਦਕਿ 1 ਜੂਨ ਤੋਂ 13 ਜੂਨ ਤੱਕ ਅਦਾਲਤਾਂ ਵਿੱਚ ਫ਼ੌਜਦਾਰੀ ਮਾਮਲਿਆਂ ਦੀ ਰੋਜ਼ਾਨਾ ਸੁਣਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ: CCTV ’ਚ ਕੈਦ ਹੋਈ ਕਾਰ ਸਵਾਰਾਂ ਦੀ ਖ਼ੌਫ਼ਨਾਕ ਕਰਤੂਤ, ਵੇਖਣ ਵਾਲਿਆਂ ਦੇ ਵੀ ਉੱਡੇ ਹੋਸ਼
16 ਜੂਨ ਤੋਂ 30 ਜੂਨ ਤੱਕ ਫ਼ੌਜਦਾਰੀ ਮਾਮਲਿਆਂ ਦੀ ਸੁਣਵਾਈ ਵੀ ਨਹੀਂ ਹੋਵੇਗੀ ਅਤੇ ਛੁੱਟੀਆਂ ਕਾਰਨ ਅਦਾਲਤਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਇਸ ਦੇ ਨਾਲ ਹੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਨੇ ਛੁੱਟੀਆਂ ਦੌਰਾਨ ਆਉਣ ਵਾਲੇ ਮਹੱਤਵਪੂਰਨ ਮਾਮਲਿਆਂ, ਜ਼ਮਾਨਤਾਂ ਅਤੇ ਸਟੇਅ ਆਦਿ ਦੀ ਸੁਣਵਾਈ ਲਈ ਹੇਠਲੀਆਂ ਅਦਾਲਤਾਂ ਅਤੇ ਸੈਸ਼ਨ ਅਦਾਲਤਾਂ ਦੇ ਜੱਜਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਇਸ ਸਬੰਧੀ ਇਕ ਲਿਸਟ ਵੀ ਜਾਰੀ ਕੀਤੀ ਗਈ ਹੈ, ਜਿਸ ਦੇ ਮੁਤਾਬਕ ਜੱਜ ਤਾਰੀਖ਼ਾਂ ਅਨੁਸਾਰ ਅਦਾਲਤਾਂ ਵਿੱਚ ਬੈਠਣਗੇ ਅਤੇ ਆਉਣ ਵਾਲੇ ਮਹੱਤਵਪੂਰਨ ਮਾਮਲਿਆਂ ਦੀ ਸੁਣਵਾਈ ਕਰਨਗੇ ਤਾਂ ਜੋ ਛੁੱਟੀਆਂ ਕਾਰਨ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ।
ਇਹ ਵੀ ਪੜ੍ਹੋ: ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ ਸਖ਼ਤ ਸਿਸਟਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਰੂਹ ਕੰਬਾਊ ਹਾਦਸਾ, PRTC ਬੱਸ ਦੀ ਟੱਕਰ ਮਗਰੋਂ 3 ਦੋਸਤਾਂ ਦੀ ਮੌਤ
NEXT STORY