ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ 7 ਸਤੰਬਰ, 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਸਕੂਲਾਂ ਵਿਚ ਛੁੱਟੀਆਂ ਵਿਚਾਲੇ ਸਿੱਖਿਆ ਵਿਭਾਗ ਨੇ ਜਾਰੀ ਕਰ 'ਤੇ ਨਵੇਂ ਹੁਕਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਹੈ। ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ 5, 6 ਤੇ 7 ਨੂੰ ਲਗਾਤਾਰ ਤਿੰਨ ਛੁੱਟੀਆਂ
ਉਨ੍ਹਾਂ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਨਾਗਰਿਕਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਲਈ ਬੇਨਤੀ ਕੀਤੀ ਅਤੇ ਲੋਕਾਂ ਨੂੰ ਸਹਿਯੋਗ ਕਰਨ ਅਤੇ ਆਪਣੀ ਸੁਰੱਖਿਆ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ : ਵਿਧਾਇਕ ਪਠਾਣਮਾਜਰਾ ਪੁਲਸ ਹਿਰਾਸਤ 'ਚੋਂ ਫਰਾਰ, ਚੱਲੀਆਂ ਗੋਲੀਆਂ, ਮੁਲਾਜ਼ਮ ਗੰਭੀਰ ਜ਼ਖਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰੀ ਮੀਂਹ ਵਿਚਾਲੇ ਮੋਹਾਲੀ ਜ਼ਿਲ੍ਹੇ ਲਈ ਆਇਆ ਵੱਡਾ ALERT, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ (ਤਸਵੀਰਾਂ)
NEXT STORY