ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ, ਰਾਮਪਾਲ) : ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਸਕੂਲਾਂ 'ਚ ਛੁੱਟੀਆਂ ਵੱਧ ਗਈਆਂ ਹਨ। ਸਿੱਖਿਆ ਵਿਭਾਗ ਵਲੋਂ 17 ਜਨਵਰੀ ਤੱਕ ਸਕੂਲਾਂ 'ਚ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। ਇਹ ਫ਼ੈਸਲਾ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਪਹਿਲਾਂ ਛੁੱਟੀਆਂ 13 ਜਨਵਰੀ ਤੱਕ ਵਧਾਈਆਂ ਗਈਆਂ ਸਨ ਅਤੇ 14 ਤਾਰੀਖ਼ ਨੂੰ ਸਕੂਲ ਖੁੱਲ੍ਹਣੇ ਸਨ ਪਰ ਬੱਚਿਆਂ ਦੀ ਸਿਹਤ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਵੱਧਣਗੀਆਂ ਛੁੱਟੀਆਂ! ਸੂਬੇ 'ਚ ਰੈੱਡ ਅਲਰਟ ਵਿਚਾਲੇ ਅੱਜ ਆ ਸਕਦੈ ਨਵਾਂ ਹੁਕਮ
ਸਿੱਖਿਆ ਵਿਭਾਗ ਵਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ ਪਹਿਲੀ ਤੋਂ ਅੱਠਵੀਂ ਅਤੇ ਨੌਵੀਂ ਅਤੇ ਗਿਆਰਵੀਂ ਤੋਂ ਇਲਾਵਾ ਬੋਰਡ ਤੋਂ ਬਾਹਰ ਦੀਆਂ ਕਲਾਸਾਂ ਫਿਲਹਾਲ ਸਰੀਰਕ ਤੌਰ 'ਤੇ ਨਹੀਂ ਚਲਾਈਆਂ ਜਾਣਗੀਆਂ। ਇਨ੍ਹਾਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਸਕੂਲ ਨਹੀਂ ਬੁਲਾਇਆ ਜਾਵੇਗਾ।
ਇਹ ਵੀ ਪੜ੍ਹੋ : ਝੁੱਗੀਆਂ-ਝੌਂਪੜੀਆਂ 'ਚ ਰਹਿਣ ਵਾਲਿਆਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
ਹਾਲਾਂਕਿ ਸਕੂਲ ਸਵੇਰੇ 9 ਵਜੇ ਦੁਬਾਰੇ ਖੁੱਲ੍ਹਣਗੇ ਅਤੇ ਅਧਿਆਪਕ ਆਨਲਾਈਨ ਕਲਾਸਾਂ ਚਲਾ ਸਕਣਗੇ। ਇਸ ਤੋਂ ਇਲਾਵਾ 10ਵੀਂ ਅਤੇ 12ਵੀਂ ਦੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹਣ ਦੀ ਇਜਾਜ਼ਤ ਹੋਵੇਗੀ ਪਰ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਅਤੇ 3.30 ਵਜੇ ਸਕੂਲਾਂ 'ਚ ਛੁੱਟੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਦੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਸਪੱਸ਼ਟੀਕਰਨ ਦਾ ਸਮਾਂ ਬਦਲਿਆ
NEXT STORY