ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਇਕ ਹੋਰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਦਰਅਸਲ 26 ਫਰਵਰੀ ਦਿਨ ਬੁੱਧਵਾਰ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਵਿਚ ਛੁੱਟੀ ਰਹੇਗੀ।
ਇਹ ਵੀ ਪੜ੍ਹੋ : Punjab ਦੇ ਮੁਲਾਜ਼ਮਾਂ ਦੀ ਤਨਖਾਹਾਂ ਨੂੰ ਲੈ ਕੇ ਅਹਿਮ ਖ਼ਬਰ, ਲੱਗਣ ਵਾਲੀ ਹੈ ਮੌਜ
ਦੱਸ ਦੇਈਏ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਪੂਰੇ ਦੇਸ਼ ਵਿਚ ਇਸ ਵਾਰ 26 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਕੇ ਪੂਰਾ ਦਿਨ ਵਰਤ ਵੀ ਰੱਖਦੇ ਹਨ। ਇਸ ਦਿਨ ਮੰਦਰਾਂ ਅਤੇ ਹੋਰਨਾ ਥਾਵਾਂ 'ਤੇ ਵਿਸ਼ੇਸ਼ ਪੂਜਾ-ਅਰਚਨਾ ਅਤੇ ਪ੍ਰੋਗਰਾਮ ਰੱਖੇ ਜਾਂਦੇ ਹਨ। ਉਥੇ ਹੀ ਪੰਜਾਬ ਵਿਚ ਵੱਸਦੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੂਬਾ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਦੀ ਛੁੱਟੀ ਐਲਾਨੀ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਇਸ ਨੂੰ ਕਹਿੰਦੇ ਰੱਬ ਜਦੋਂ ਵੀ ਦਿੰਦਾ ਛੱਪਰ ਪਾੜ ਕੇ ਦਿੰਦਾ, ਰਾਤੋ ਰਾਤ ਕਰੋੜ ਪਤੀ ਬਣਿਆ ਬਠਿੰਡਾ ਦਾ ਵਿਅਕਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਅਗਲੇ ਹਫ਼ਤੇ ਤਕ...
NEXT STORY